ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਦੌਰਾਨ ਹਥਿਆਰ ਲੈ ਕੇ ਚੱਲਣ ਤੇ ਮਨਾਹੀ ਦੇ ਹੁਕਮ ਜਾਰੀ-

ਖ਼ਬਰ ਸ਼ੇਅਰ ਕਰੋ
052400
Total views : 169522

ਅੰਮ੍ਰਿਤਸਰ 1 ਦਸੰਬਰ-)ਡਾ. ਮਨਜੀਤ ਸਿੰਘ)- ਜਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜਿਲ੍ਹਾ ਅੰਮ੍ਰਿਤਸਰ ਵਿੱਚ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ ਕਿ ਆਦਰਸ਼ ਚੋਣ ਜਾਬਤੇ ਤਹਿਤ ਰੈਵੀਨਿਊ ਹਦੂਦ ਅੰਦਰ ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਫਾਇਰ ਅਸਲਾ ਅਤੇ ਹਥਿਆਰ (ਖੇਤੀਬਾੜੀ ਨਾਲ ਸਬੰਧਤ ਔਜ਼ਾਰ, ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀ ਆਦਿ ਵਰਗੇ ਮਾਰੂ ਹਥਿਆਰ ਨਾਲ ਲੈ ਕੇ ਚੱਲਣ ਤੇ ਪਾਬੰਦੀ ਹੋਵੇਗੀ।
ਜਾਰੀ ਹੁਕਮ ਵਿੱਚ ਕਿਹਾ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਜੀ ਵਲੋਂ ਪੱਤਰ ਨੰਬਰ SEC/ZP/PS/2025/9038 ਮਿਤੀ 28.11.21025 ਰਾਹੀਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹਨਾਂ ਵਲੋਂ ਜਾਰੀ ਅਧਿਸੂਚਨਾ ਨੰਬਰ (SEC/SAP/MCC/2025/8737) ਮਿਤੀ 20.11.2025 ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਤੀਆਂ ਦੀਆਂ ਆਮ ਚੋਣਾਂ 2025 ਲਈ ਲਾਗੂ ਕੀਤੇ ਅਰਦਾਸ ਚੋਣ ਜਾਬਤੇ ਦੇ ਸਨਮੁੱਖ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸਦੇ ਤਹਿਤ ਪੰਜਾਬ ਭਰ ਵਿੱਚ ਜਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦੀ ਮਿਤੀ 14.12.2025 ਨੂੰ ਨਿਸਚਿਤ ਕੀਤੀ ਗਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਪੱਤਰ ਨੰਬਰ SEC/ZP/PS/2025/9038 ਮਿਤੀ 28.11.2025 ਰਾਹੀਂ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ ਕਿ ਚੋਣ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਅਮਨ ਕਾਨੂੰਨ ਦੀ ਵਿਵਸਥਾ, ਲੋਕ ਹਿੱਤ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਤਮਈ ਢੰਗ ਨਾਲ ਨੇਪੜੇ ਚਾੜ੍ਹਣ ਦੇ ਉਦੇਸ਼ ਨਾਲ ਕਿਸੇ ਵਿਸ਼ੇਸ਼ ਕਾਰਨ ਤਹਿਤ ਉਚਿਤ ਵਿਅਕਤੀ ਨੂੰ ਦਿੱਤੀ ਗਈ ਛੋਟ ਤੋਂ ਇਲਾਵਾ ਫਾਇਰ ਅਸਲਾ ਅਤੇ ਹਥਿਆਰ ਨਾਲ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਜਾਵੇ।
ਇਹ ਹੁਕਮ ਆਨ ਡਿਊਟੀ ਆਰਮੀ ਪ੍ਰੋਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ ਪ੍ਰਤੂੰ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। ਇਹ ਹੁਕਮ ਅੱਜ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।
==—