Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵਿਸ਼ਵ ਏਡਜ ਦਿਵਸ ਸਬੰਧੀ ਜਿਲਾ ਪੱਧਰੀ ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ-

ਖ਼ਬਰ ਸ਼ੇਅਰ ਕਰੋ
051769
Total views : 168655

ਅੰਮ੍ਰਿਤਸਰ, 2 ਦਸੰਬਰ-( ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਵਿਧਾਇਕ ਮੈਡਮ ਜੀਵਨਜੋਤ ਕੌਰ ਦੀ ਪ੍ਰਧਾਨਗੀ ਹੇਠ, ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਕੰਪਨੀ ਬਾਗ਼ ਵਿਖੇ ਤੋਂ ਵਿਸ਼ਵ ਏਡਜ ਦਿਵਸ ਜਾਗਰੂਕਤਾ ਮੁਹਿੰਮ ਦਾ ਆਗਾਜ, ਜਿਲਾ ਪੱਧਰੀ ਵਰਕਸ਼ਾਪ, ਰੈਲੀ ਅਤੇ ਨੁਕੜ ਨਾਟਕ ਕਰਵਾ ਕੇ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਨੇ ਕਿਹਾ ਕਿ ਐਚ.ਆਈ.ਵੀ./ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸਦਾ ਦਾ ਇਲਾਜ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜਰ ਆਉਣ ਤਾਂ ਉਹ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਸੈਂਟਰ ਤੇ ਜਾ ਕੇ ਆਪਣੀ ਜਾਂਚ ਕਰਵਾ ਕੇ, ਏ.ਆਰ.ਟੀ ਸੈਂਟਰ ਤੋਂ ਆਪਣਾਂ ਇਲਾਜ ਕਰਵਾ ਸਕਦਾ ਹੈ।ਇਹਨਾਂ ਸੈਂਟਰਾਂ ਵਿਚ ਮੁਫਤ ਜਾਂਚ, ਇਲਾਜ ਅਤੇ ਕੌਂਸਲਿਗ ਕੀਤੀ ਜਾਂਦੀ ਹੈ ਅਤੇ ਮਰੀਜ ਦਾ ਨਾਮ-ਪਤਾ ਅਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਏਡਜ ਦੇ ਮਰੀਜਾਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਪੇਸ਼ ਆਉਣਾਂ ਚਾਹੀਦਾ ਹੈ ਅਤੇ ਉਹਨਾਂ ਦੇ ਇਲਾਜ ਵਿਚ ਸਹਿਯੋਗ ਕਰਨਾਂ ਚਾਹੀਦਾ ਹੈ। ਇਸ ਮੌਕੇ ਜਿਲਾ ਏਡਜ ਕੰਟਰੋਲ ਅਫਸਰ ਡਾ ਵਿਜੇ ਗੋਤਵਾਲ ਵਲੋਂ ਲੋਕਾਂ ਨੂੰ ਏਡਜ ਦੇ ਕਾਰਣ, ਲੱਛਣ ਬਚਾਓ ਅਤੇ ਸਾਵਧਾਨੀਆ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ. ਮਨਪ੍ਰੀਤ ਮੰਗੋ, ਡੈਪਕੋ ਸਟਾਫ ਮੈਡਮ ਸ਼ਿਖਾ, ਮੈਡਮ ਅੰਜੂ, ਸਮੂਹ ਐਨ.ਏ.ਸੀ.ਪੀ. ਫੈਲਸਟੀਜ਼, ਆਈ.ਸੀ.ਟੀ.ਸੀ. ਅਤੇ ਏ.ਆਰ.ਟੀ. ਸਟਾਫ ਹਾਜਰ ਸਨ।
==-