




Total views : 169522






Total views : 169522ਅੰਮ੍ਰਿਤਸਰ 04 ਦਸੰਬਰ-(ਡਾ. ਮਨਜੀਤ ਸਿੰਘ)- ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਲਈ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵਲੋਂ ਜਿਲ੍ਹਾ ਅੰਮ੍ਰਿਤਸਰ ਲਈ ਸ੍ਰੀ ਸੰਦੀਪ ਹੰਸ, ਆਈ.ਏ.ਐਸ (ਬੈਂਚ 2010) ਨੂੰ ਬਤੌਰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਜਿਲ੍ਹਾ ਅੰਮ੍ਰਿਤਸਰ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੋਣਾਂ ਦੇ ਸਬੰਧ ਵਿੱਚ ਕੋਈ ਵੀ ਸਮੱਸਿਆ ਜਾਂ ਮੁਸ਼ਕਲ ਆਦਿ ਲਈ ਅਬਜਰਵਰ ਸਾਹਿਬ ਨਾਲ ਮੋਬਾਇਲ ਨੰਬਰ 88475-66865 ਤੇ ਸੰਪਰਕ ਕੀਤਾ ਜਾ ਸਕਦਾ ਹੈ।
==-







