Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕੇ. ਐਮ. ਐਮ. ਭਾਰਤ ਦੇ ਸੱਦੇ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਨਜ਼ਦੀਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 2 ਘੰਟੇ ਦਾ ਰੇਲ ਰੋਕੋ-

ਖ਼ਬਰ ਸ਼ੇਅਰ ਕਰੋ
051768
Total views : 168654

ਗ੍ਰਿਫਤਾਰ ਆਗੂਆਂ ਦੀ ਰਿਹਾਈ ਤੋਂ ਬਾਅਦ ਖਤਮ ਕੀਤੇ ਮੋਰਚੇ-

ਅੰਮ੍ਰਿਤਸਰ,  05 ਦਸੰਬਰ-(ਡਾ. ਮਨਜੀਤ ਸਿੰਘ)- ਜਿਲ੍ਹਾ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇ ਐਮ ਐਮ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਚੱਲੇ 2 ਘੰਟੇ ਦੇ ਰੇਲ ਰੋਕੋ ਧਰਨੇ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਅਤੇ ਗੁਰਦੇਵ ਸਿੰਘ ਗੱਗੋਮਾਹਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਪੂਰਿਆਂ ਕਰਨ ਦੀ ਸਿਰਤੋੜ ਕੋਸ਼ਿਸ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨ ਮਜਦੂਰ ਮੋਰਚੇ ਦੇ ਸੱਦੇ ਬਿਜਲੀ ਸੋਧ ਬਿੱਲ ਖ਼ਿਲਾਫ਼ 2 ਘੰਟੇ ਦੇ ਸੰਕੇਤਕ ਰੇਲ ਰੋਕੋ ਨੂੰ ਫੇਲ੍ਹ ਕਰਨ ਦੇ ਮਨਸੂਬਿਆਂ ਤੇ ਲੋਕ ਰੋਹ ਨੇ ਪਾਣੀ ਫੇਰ ਦਿੱਤਾ ਹੈ ਅਤੇ 18 ਦੇ ਕਰੀਬ ਥਾਵਾਂ ਤੇ ਐਕਸ਼ਨ ਦੌਰਾਨ ਜਥੇਬੰਦੀ ਵੱਲੋਂ ਇਸ ਸੱਦੇ ਨੂੰ ਦੇਵੀਦਾਸਪੁਰਾ ਅਤੇ ਮੇਹਰਬਾਨਪੁਰਾ ਰੇਲਵੇ ਫਾਟਕਾਂ ਤੇ ਭਾਰੀ ਗਿਣਤੀ ਵਿੱਚ ਪੁਲਿਸ ਲੱਗੇ ਹੋਣ ਦੇ ਬਾਵਜੂਦ ਰੇਲ ਰੋਕ ਕੇ ਸੱਦੇ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰੋਕਣ ਦੀ ਪੁਰਜੋਰ ਕੋਸ਼ਿਸ਼ ਕੀਤੀ ਗਈ ਜਿਸ ਕਾਰਨ ਪਿੰਡ ਰਸੂਲਪੁਰ ਵਿੱਚ ਇੱਕਠੇ ਹੋਏ ਕਿਸਾਨਾਂ ਅਤੇ ਪੁਲਿਸ ਦਰਮਿਆਨ ਸਥਿਤੀ ਤਨਾਵਪੂਰਨ ਵੀ ਰਹੀ। ਉਹਨਾਂ ਕਿਹਾ ਕਿ ਪਰ ਇਸਦੇ ਬਾਵਜੂਦ ਕਿਸਾਨ ਰੇਲਾਂ ਰੋਕਣ ਵਿਚ ਸਫਲ ਰਹੇ।

ਇਸ ਮੌਕੇ ਬਲਵਿੰਦਰ ਸਿੰਘ ਰੁਮਾਣਾਚਕ, ਬਾਜ਼ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਕਾਲੇ ਨੇ ਦੱਸਿਆ ਕਿ ਸਫਲ ਰੇਲ ਰੋਕੋ ਤੋਂ ਬਾਅਦ ਜਿੰਨੀ ਦੀ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਓਨੀ ਦੇਰ ਮੋਰਚਾ ਜਾਰੀ ਰਿਹਾ । ਜਿਲ੍ਹਾ ਸੁਖਦੇਵ ਸਿੰਘ ਚਾਟੀਵਿੰਡ ਲੇਹਲ ਨੇ ਜਾਣਕਾਰੀ ਦਿੱਤੀ ਕਿ ਇਸ ਐਕਸ਼ਨ ਦੌਰਾਨ ਦਿੱਲੀ ਅੰਮ੍ਰਿਤਸਰ ਮੁੱਖ ਰੇਲ ਮਾਰਗ ਦੇਵੀਦਾਸਪੁਰਾ ਨਦੀਜ਼ਕ ਮੇਹਰਬਾਨਪੁਰਾ ਫਾਟਕ 2 ਘੰਟੇ 40 ਮਿੰਟ ਜਾਮ ਰਿਹਾ ।

ਸੂਬਾ ਆਗੂ ਕੰਵਰਦਲੀਪ ਸੈਦੋਲੇਹਲ ਨੇ ਕਿਹਾ ਕਿ ਅੱਜ ਲੋਕਾਂ ਨੇ ਸਰਕਾਰ ਨੂੰ ਦੱਸ ਦਿੱਤਾ ਕਿ ਉਹ ਕਿਸ ਕਦਰ ਇਸ ਬਿੱਲ ਦੇ ਖਿਲਾਫ ਹਨ ਸੋ ਭਗਵੰਤ ਮਾਨ ਸਰਕਾਰ ਤੁਰੰਤ ਇਸ ਬਿੱਲ ਖ਼ਿਲਾਫ਼ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜੇ ਅਤੇ ਕੇਂਦਰ ਸਰਕਾਰ ਰਾਜਾ ਦੇ ਹੱਕਾਂ ਤੇ ਡਾਕਾ ਮਾਰਨ ਵਾਲਾ ਰਵਈਆ ਬੰਦ ਕਰੇ। ਉਹਨਾਂ ਲੋਕਾਂ ਨੂੰ ਇਸ ਬਿੱਲ ਖ਼ਿਲਾਫ਼ ਹੋਰ ਵੱਡੇ ਪੱਧਰ ਤੇ ਸੰਘਰਸ ਦੀ ਤਿਆਰੀ ਕਰਨ ਦੀ ਅਪੀਲ ਕੀਤੀ ਅਤੇ ਆਉਂਦੇ ਦਿਨਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਵੱਡੇ ਪੱਧਰ ਤੇ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ।