Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ 13 ਦਸੰਬਰ 2025 ਨੂੰ ਲਗੇਗੀ ਨੈਸ਼ਨਲ ਲੋਕ ਅਦਾਲਤ-

ਖ਼ਬਰ ਸ਼ੇਅਰ ਕਰੋ
051750
Total views : 168632

ਅੰਮ੍ਰਿਤਸਰ, 9 ਦਸੰਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ 13 ਦਸੰਬਰ 2025 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ, ਡੀ.ਐਲ.ਐਸ.ਏ., ਅੰਮ੍ਰਿਤਸਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐੱਸ.ਐੱਸ.ਪੀ. ਰੂਰਲ ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਕੰਪਾਊਂਡੇਬਲ ਕ੍ਰਿਮਿਨਲ ਮਾਮਲਿਆਂ ਨਾਲ ਸੰਬੰਧਿਤ ਕੈਂਸਲੇਸ਼ਨ ਰਿਪੋਰਟਾਂ, ਅਨਟਰੇਸਡ/ਅਖਰਾਜ ਰਿਪੋਰਟ ਸਬੰਧਤ ਕੇਸ ਆਦਿ ਨੂੰ ਸਮੇਂ ਸਿਰ ਕੌਮੀ ਲੋਕ ਅਦਾਲਤ ਵਿੱਚ ਪੇਸ਼ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ, ਐਂਟੀ ਪਾਵਰ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਪੁਲਿਸ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਬਿਜਲੀ ਬਿੱਲਾਂ ਨਾਲ ਸੰਬੰਧਿਤ ਸਮਝੌਤੇਯੋਗ ਅਪਰਾਧਾਂ ਦੇ ਵੱਧ ਤੋਂ ਵੱਧ ਮਾਮਲੇ ਲੋਕ ਅਦਾਲਤ ਵਿੱਚ ਪੇਸ਼ ਕਰਨ ਯਕੀਨੀ ਬਣਾਉਣ ਤਾਂ ਜੋ ਉਕਤ ਮਾਮਲਿਆਂ ਦਾ ਨਿਪਟਾਰਾ ਹੋ ਸਕੇ। ਇਹ ਮੀਟਿੰਗ ਸ੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅੰਮ੍ਰਿਤਸਰ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤੀ ਗਈ।
ਕੌਮੀ ਲੋਕ ਅਦਾਲਤ ਦੇ ਮਾਧਿਅਮ ਨਾਲ ਮਾਮਲਿਆਂ ਦਾ ਨਿਪਟਾਰਾ ਤੇਜ਼, ਸੌਖਾ ਅਤੇ ਬਿਨਾਂ ਕਿਸੇ ਖਰਚੇ ਦੇ ਹੁੰਦਾ ਹੈ। ਪੱਖਾਂ ਦੀ ਆਪਸੀ ਰਜ਼ਾਮੰਦੀ ਨਾਲ ਨਤੀਜਾ ਅੰਤਿਮ ਅਤੇ ਬਿੰਦੂਬੱਧ ਹੁੰਦਾ ਹੈ, ਜਿਸ ਨਾਲ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਛੁਟਕਾਰਾ ਮਿਲਦਾ ਹੈ। ਲੋਕ ਅਦਾਲਤਾਂ ਦੇ ਆਯੋਜਨ ਨਾਲ ਅਦਾਲਤਾਂ ਵਿੱਚ ਲਟਕਦੇ ਮਾਮਲਿਆਂ ਵਿੱਚ ਕਮੀ ਆਉਂਦੀ ਹੈ ਅਤੇ ਸੁਲਹ-ਸਫ਼ਾਈ ਦਾ ਮਾਹੌਲ ਬਣਦਾ ਹੈ। ਸਮਝੌਤੇ ਫੌਜਦਾਰੀ ਅਪਰਾਧ, ਸਮਰੀ ਟ੍ਰੈਫ਼ਿਕ ਚਲਾਨ, ਬੈਂਕ ਅਤੇ ਬਿਜਲੀ ਬਿੱਲਾਂ, ਪਰਿਵਾਰਕ ਝਗੜੇ, ਸੜਕ ਦੁਰਘਟਨਾ ਆਦਿ ਮਾਮਲੇ ਅਸਾਨੀ ਨਾਲ ਨਿਪਟਾਏ ਜਾ ਸਕਦੇ ਹਨ। ਜਨਤਾ ਨੂੰ ਅਪੀਲ ਹੈ ਕਿ ਉਹ ਆਪਣੇ ਲੰਬਿਤ ਮਾਮਲੇ ਕੌਮੀ ਲੋਕ ਅਦਾਲਤ ਵਿੱਚ ਲਿਆਉਣ ਅਤੇ ਇਸਦੇ ਪੂਰੇ ਲਾਭ ਪ੍ਰਾਪਤ ਕਰਨ।
==-