Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦੀ 13 ਦਸੰਬਰ ਨੂੰ ਹੋਵੇਗੀ ਫਾਈਨਲ ਰਿਹਰਸਲ-ਜਿਲ੍ਹਾ ਚੋਣਕਾਰ ਅਫ਼ਸਰ

ਖ਼ਬਰ ਸ਼ੇਅਰ ਕਰੋ
051768
Total views : 168654

ਰਿਹਰਸਲਾਂ ਵਿੱਚ ਗੈਰ ਹਾਜ਼ਿਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-
ਅੰਮ੍ਰਿਤਸਰ 10 ਦਸੰਬਰ-(ਡਾ. ਮਨਜੀਤ ਸਿੰਘ)- ਜਿਲ੍ਹੇ ਵਿੱਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਫਾਈਨਲ ਰਿਹਰਸਲ 13 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਰਿਹਸਰਸਲਾਂ ਦੌਰਾਨ ਗੈਰ ਹਾਜ਼ਿਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਸਬੰਧੀ ਅੱਜ ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਨੇ ਚੋਣਾਂ ਦੌਰਾਨ ਬਣੇ ਡਿਸਪੈਚ ਸੈਂਟਰਾਂ ਦਾ ਦੌਰਾ ਕਰਨ ਉਪਰੰਤ ਕੀਤਾ। ਜਿਲ੍ਹਾ ਚੋਣਕਾਰ ਅਫ਼ਸਰ ਵਲੋਂ ਬੀ.ਬੀ.ਕੇ. ਡੀ.ਏ.ਵੀ. ਕਾਲਜ ਲਾਰੈਂਸ ਰੋਡ, ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜ੍ਹਕੀਆਂ ਮਜੀਠਾ ਰੋਡ, ਸਰਕਾਰੀ ਨਰਸਿੰਗ ਕਾਲਜ ਮੈਡੀਕਲ ਇਨਕਲੇਵ ਦਾ ਦੌਰਾ ਕਰਕੇ ਚਲ ਰਹੀਆਂ ਰਿਹਸਰਸਲਾਂ ਦਾ ਜਾਇਜਾ ਵੀ ਲਿਆ ਅਤੇ ਡਿਸਪੈਚ ਸੈਂਟਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਵੀ ਕੀਤਾ। ਉਨਾਂ ਨੇ ਕਿਹਾ ਕਿ ਇਨਾਂ ਚੋਣਾਂ ਨੂੰ ਪਾਰਦਰਸ਼ੀ , ਅਮਨ ਕਾਨੂੰਨ ਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਦੇ ਕੰਮ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ।
ਜਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਸਬੰਧਤ ਚੋਣਾਂ ਦੀ ਗਿਣਤੀ ਲਈ ਵੱਖ-ਵੱਖ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨਾਂ ਵਿੱਚ ਜਿਲ੍ਹਾ ਪ੍ਰੀਸ਼ਦ /ਪੰਚਾਇਤ ਸੰਮਤੀ ਅਜਨਾਲ ਅਤੇ ਰਮਦਾਸ ਲਈ ਸਰਕਾਰੀ ਕਾਲਜ ਅਜਨਾਲਾ, ਅਟਾਰੀ ਅਤੇ ਵੇਰਕੇ ਲਈ ਬੀ.ਬੀ.ਕੇ.ਡੀ.ਏ.ਵੀ. ਕਾਲਜ ਅੰਮ੍ਰਿਤਸਰ, ਚੋਗਾਵਾਂ ਅਤੇ ਹਰਸ਼ਾ ਛੀਨਾ ਲਈ ਸਰਕਾਰੀ ਨਰਸਿੰਗ ਕਾਲਜ ਮੈਡੀਕਲ ਇਨਕਲੇਵ, ਜੰਡਿਆਲਾ ਗੁਰੂ ਲਈ ਸੈਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ, ਮਜੀਠਾ ਲਈ ਹਾਲ ਖੱਬਾ ਪਾਸਾ ਦੂਸਰੀ ਮੰਜਿਲ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜ੍ਹਕੀਆਂ ਮਜੀਠਾ ਰੋਡ, ਅਤੇ ਮਜੀਠਾ-2 ਲਈ ਹਾਲ ਸੱਜਾ ਪਾਸਾ ਦੂਸਰੀ ਮੰਜਿਲ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜ੍ਹਕੀਆਂ ਮਜੀਠਾ ਰੋਡ ਅੰਮ੍ਰਿਤਸਰ ਅਤੇ ਰਈਆ ਲਈ ਸ੍ਰੀਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਖੁਸ਼ਦਿਲ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ: ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਡਿਸਪੈਚ ਸੈਂਟਰਾਂ /ਗਿਣਤੀ ਕੇਂਦਰਾਂ ਦਾ ਦਾ ਦੌਰਾ ਕਰਦੇ ਹੋਏ।
==–