Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ-

ਖ਼ਬਰ ਸ਼ੇਅਰ ਕਰੋ
049586
Total views : 164983

ਅੰਮ੍ਰਿਤਸਰ, 12 ਦਸੰਬਰ ( ਡਾ. ਮਨਜੀਤ ਸਿੰਘ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।

ਇਸ ਸਬੰਧੀ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮਾਂ ਤਹਿਤ ਮਿਤੀ 14 ਦਸੰਬਰ 2025 ਨੂੰ 00:00 ਵਜੇ ਤੋਂ ਮਿਤੀ 15 ਦਸੰਬਰ 2025 ਨੂੰ ਸਵੇਰੇ 10:00 ਵਜੇ ਤੱਕ ਰਾਜ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਅਮ੍ਰਿੰਤਸਰ ਸ ਦਲਵਿੰਦਰਜੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14 ਦਸੰਬਰ 2025 ਨੂੰ 00:00 ਵਜੇ ਤੋਂ ਮਿਤੀ 15 ਦਸੰਬਰ 2025 ਨੂੰ ਸਵੇਰੇ 10:00 ਵਜੇ ਤੱਕ ਜ਼ਿਲੇ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ `ਤੇ ਪੂਰਨ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ, ਉਹਨਾਂ ਉੱਪਰ ਵੀ ਲਾਗੂ ਹੋਣਗੇ।

ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਨ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਦਿਹਾਤੀ ਅੰਮ੍ਰਿਤਸਰ ਅਤੇ ਸਹਾਇਕ ਕਮਿਸ਼ਨਰ ਆਬਕਾਰੀ ਅਮ੍ਰਿੰਤਸਰ, ਆਬਕਾਰੀ ਅਫ਼ਸਰ ਅਮ੍ਰਿੰਤਸਰ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ।