ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ-

ਖ਼ਬਰ ਸ਼ੇਅਰ ਕਰੋ
052407
Total views : 169531

ਅੰਮ੍ਰਿਤਸਰ, 12 ਦਸੰਬਰ (ਡਾ. ਮਨਜੀਤ ਸਿੰਘ) ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਅਮ੍ਰਿੰਤਸਰ ਵਿੱਚ 7 ਸਟਰਾਂਗ ਰੂਮ ਅਤੇ ਗਿਣਤੀ ਵਾਸਤੇ 7 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨਾਂ ਵਿੱਚ ਜਿਲ੍ਹਾ ਪ੍ਰੀਸ਼ਦ /ਪੰਚਾਇਤ ਸੰਮਤੀ ਅਜਨਾਲਾ ਅਤੇ ਰਮਦਾਸ ਲਈ ਸਰਕਾਰੀ ਕਾਲਜ ਅਜਨਾਲਾ, ਅਟਾਰੀ ਅਤੇ ਵੇਰਕੇ ਲਈ ਬੀ.ਬੀ.ਕੇ.ਡੀ.ਏ.ਵੀ. ਕਾਲਜ ਅੰਮ੍ਰਿਤਸਰ, ਚੋਗਾਵਾਂ ਅਤੇ ਹਰਸ਼ਾ ਛੀਨਾ ਲਈ ਸਰਕਾਰੀ ਨਰਸਿੰਗ ਕਾਲਜ ਮੈਡੀਕਲ ਇਨਕਲੇਵ, ਜੰਡਿਆਲਾ ਗੁਰੂ ਲਈ ਸੈਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ, ਮਜੀਠਾ ਲਈ ਹਾਲ ਖੱਬਾ ਪਾਸਾ ਦੂਸਰੀ ਮੰਜਿਲ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜ੍ਹਕੀਆਂ ਮਜੀਠਾ ਰੋਡ, ਅਤੇ ਮਜੀਠਾ-2 ਲਈ ਹਾਲ ਸੱਜਾ ਪਾਸਾ ਦੂਸਰੀ ਮੰਜਿਲ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜ੍ਹਕੀਆਂ ਮਜੀਠਾ ਰੋਡ ਅੰਮ੍ਰਿਤਸਰ ਅਤੇ ਰਈਆ ਲਈ ਸ੍ਰੀਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਅਮ੍ਰਿੰਤਸਰ ਸ ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਮਿਤੀ 14 ਦਸੰਬਰ 2025 ਦੀ ਸ਼ਾਮ 4:00 ਵਜੇ ਤੋਂ ਮਿਤੀ 17 ਦਸੰਬਰ 2025 ਤੱਕ ਉਕਤ ਸਮੂਹ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ਕਰਨ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ ਚੋਣ ਡਿਊਟੀ ਉੱਪਰ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਉੱਪਰ ਲਾਗੂ ਨਹੀਂ ਹੋਵੇਗੀ।

ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨ੍ਹਾਂ ਆਪਣਾ ਪ੍ਰਾਈਵੇਟ ਵਾਹਨ ਲੈ ਕੇ ਜਾਣ ਦੀ ਮਨਾਹੀ ਹੋਵੇਗੀ।

ਚੋਣਾਂ ਦੀ ਗਿਣਤੀ ਵਾਲੇ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਮਨਾਹੀ ਦਾ ਇਹ ਹੁਕਮ ਇੱਕਤਰਫ਼ਾ ਪਾਸ ਕਰਕੇ ਆਮ ਜਨਤਾ ਦੇ ਨਾਮ ਸੰਬੋਧਿਤ ਕੀਤਾ ਹੈ, ਜੋ ਮਿਤੀ 17 ਦਸੰਬਰ 2025 ਤੱਕ ਲਾਗੂ ਰਹੇਗਾ।
——————-