22 ਦਸੰਬਰ ਤੱਕ ਜ਼ਿਲ੍ਹੇ ‘ਚ ਚੱਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ-

ਖ਼ਬਰ ਸ਼ੇਅਰ ਕਰੋ
048051
Total views : 161389

ਅੰਮ੍ਰਿਤਸਰ, 16 ਦਸੰਬਰ-(ਡਾ. ਮਨਜੀਤ ਸਿੰਘ)- ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ ਦੀ ਅਗਵਾਈ ਹੇਠ, ਜਿਲਾ ਟੀਕਾਕਰਨ ਅਫਸਰ ਡਾ ਰਸ਼ਮੀ ਵਿੱਜ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ 15 ਤੋਂ 22 ਦਸੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤੇ ਤਹਿਤ ਵੱਖ-ਵੱਖ ਪਿੰਡਾਂ ਦੇ ਵਿਚ ਟੀਕਾਕਰਨ ਸੈਸ਼ਨ ਲਗਾ ਕੇ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤਾ ਮਨਾਉਣ ਦਾ ਮੁੱਖ ਮੰਤਵ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਜਿਲੇ ਭਰ ਦੇ ਸਾਰੇ ਸਲੰਮ ਇਲਾਕੇ, ਝੁੱਗੀ ਝੋਪੜੀਆਂ ਅਤੇ ਭੱਠਿਆਂ ਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਇਹਨਾਂ ਕੈਂਪਾਂ ਦਾ ਨਿਰੀਖਣ ਕੀਤਾ ਜਾਵੇਗਾ, ਤਾਂ ਜੋ ਟੀਕਾਕਰਨ ਪ੍ਰੋਗਰਾਮ ਦੇ ਟੀਚਿਆਂ ਨੂੰ 100 ਫ਼ੀਸਦੀ ਪ੍ਰਾਪਤ ਕੀਤਾ ਜਾਵੇ। ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਟੀਕਾਕਰਨ ਹਫ਼ਤੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਸਿਹਤ ਕਰਮੀਆਂ ਵੱਲੋਂ ਫੈਲਾਈ ਜਾ ਰਹੀ ਹੈ, ਤਾਂ ਜੋ ਟੀਕਾਕਰਨ ਸਬੰਧੀ ਮਿਥੇ ਹੋਏ ਟੀਚੇ ਨੂੰ ਸਮੇਂ ਤੇ ਪ੍ਰਾਪਤ ਕੀਤਾ ਜਾਵੇ।