ਕੈਬਨਿਟ ਮੰਤਰੀ ਈਟੀਓ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦਾ ਕੀਤਾ ਸਨਮਾਨ-

ਖ਼ਬਰ ਸ਼ੇਅਰ ਕਰੋ
048051
Total views : 161389

ਕਿਹਾ, ਪਿੰਡਾ ਦੇ ਵਿਕਾਸ ਕਾਰਜਾਂ ਵਿਚ ਅੱਜ ਤੋਂ ਹੀ ਜੁੱਟ ਜਾਓ-
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ-
ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਉਮੀਦਵਾਰਾਂ ਦੀ ਜਿੱਤ ਤੇ ਕੈਬਨਿਟ ਮੰਤਰੀ ਨੇ ਦਿੱਤੀ ਵਧਾਈ-
ਅੰਮ੍ਰਿਤਸਰ 18 ਦਸੰਬਰ- (ਡਾ. ਮਨਜੀਤ ਸਿੰਘ)-ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ। ਉਨਾਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਜੰਡਿਆਲੇ ਹਲਕੇ ਦੀਆਂ ਪੰਚਾਇਤ ਸੰਮਤੀ ਦੀਆਂ 25 ਸੀਟਾਂ ਵਿਚੋਂ 21 ਸੀਟਾਂ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ 4 ਦੇ ਵਿੱਚ 4 ਸੀਟਾਂ ਜਿੱਤ ਕੇ ਜੰਡਿਆਲਾ ਨਿਵਾਸੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ।
ਸ.ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।
ਕੈਬਨਿਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ‘ਚ ਆਪ ਉਮੀਦਵਾਰਾਂ ਦੀ ਜਿੱਤ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਹਾਸਲ ਕਰਨ ਵਾਲੇ ਨੁਮਾਇੰਦੇ ਪਾਰਟੀ ਦੀ ਨੀਤੀ ਅਨੁਸਾਰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸਦੀ ਹਰ ਨੀਤੀ ਲੋਕ-ਕਲਿਆਣ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਨੇ ਕਿਹਾ ਕਿ ਨਵੇ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਸਾਰੇ ਵਰਕਰ ਸੇਵਾ ਦੀ ਭਾਵਨਾ ਨਾਲ ਕੰਮ ਕਰਨਗੇ। ਉਨਾਂ ਦੱਸਿਆ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ਪੂਰੇ ਨਿਰਪੱਖ ਢੰਗ ਨਾਲ ਹੋਈਆਂ ਹਨ ਅਤੇ ਚੋਣਾਂ ਦੌਰਾਨ ਕਿਸੇ ਕਿਸਮ ਦੀ ਵੀ ਕੋਈ ਵੀ ਅਣਗਹਿਲੀ ਨਹੀਂ ਹੋਈ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੀ ਹਾਰ ਨੂੰ ਹਜ਼ਮ ਨਹੀਂ ਕਰ ਰਹੀਆਂ। ਸਗੋਂ ਝੂਠੇ ਇਲਜਾਮ ਲਗਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਇਨਾਂ ਝੂਠੇ ਲਾਰਿਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੀ ਹੈ ਅਤੇ ਉਹ ਇਨਾਂ ਵਿਰੋਧੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਏਗੀ ਅਤੇ 2027 ਦੀਆਂ ਚੋਣਾਂ ਵੀ ਆਮ ਆਦਮੀ ਪਾਰਟੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਏਗੀ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਮੈਡਮ ਸੁਨੈਨਾ ਰੰਧਾਵਾ, ਸ਼੍ਰੀ ਨਰੇਸ਼ ਪਾਠਕ, ਸ਼ਹਿਰੀਂ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਮੈਡਮ ਸੁਹਿੰਦਰ ਕੌਰ, ਸਰਪੰਚ ਗੁਰਮੁੱਖ ਸਿੰਘ ਸਰਜਾ, ਸ: ਲਵ ਸਿੰਘ, ਸ੍ਰੀ ਜਰਮਨ ਸਿੰਘ, ਸ: ਸਤਨਾਮ ਸਿੰਘ ਤੋਂ ਇਲਾਵਾ ਜੇਤੂ ਰਹੇ ਉਮੀਦਵਾਰਾ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਰਹੇ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ।
ਹੋਰ ਵੱਖ ਵੱਖ ਤਸਵੀਰਾਂ
==–