ਜੰਡਿਆਲਾ ਗੁਰੂ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ-

ਖ਼ਬਰ ਸ਼ੇਅਰ ਕਰੋ
048123
Total views : 161658

ਜੰਡਿਆਲਾ ਗੁਰੂ(ਅੰਮ੍ਰਿਤਸਰ), 26 ਦਸੰਬਰ-( ਡਾ. ਮਨਜੀਤ ਸਿੰਘ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ
ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਅਤੇ ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਹੋਰਨਾਂ ਤੋ ਇਲਾਵਾ ਡਾ. ਨਿਰਮਲ ਸਿੰਘ, ਡਾ. ਹਰਜਿੰਦਰ ਸਿੰਘ ਧੰਜਲ, ਐਡਵੋਕੇਟ ਗਗਨਦੀਪ ਸਿੰਘ ਮੀਰਾਂਕੋਟ, ਚਰਨਜੀਤ ਸਿੰਘ ਟੀਟੋ, ਕਾਮਰੇਡ ਸ਼ੇਰਗਿੱਲ, ਪੰਡਿਤ ਪ੍ਰਦੀਪ ਕੁਮਾਰ, ਪ੍ਰਦੀਪ ਸਿੰਘ ਥਿੰਦ, ਡਾ. ਗੁਲਜਾਰ ਸਿੰਘ ਜੋਸਨ, ਡਾ. ਦਵਿੰਦਰ ਸਿੰਘ, ਦਿਨੇਸ਼ ਬਜਾਜ, ਹਰਜਿੰਦਰ ਸਿੰਘ, ਸੰਜੀਵ ਕੁਮਾਰ, ਸਤੀਸ਼ ਕੁਮਾਰ, ਕੁਲਵਿੰਦਰ ਸਿੰਘ ਡਰਾਈਵਰ, ਢੋਟ ਇਲੈਕਟ੍ਰਾਨਿਕਸ, ਸੁਰਿੰਦਰ ਸਿੰਘ ਭੱਟੀ, ਸਿਮਰਨਦੀਪ ਸਿੰਘ ਭੱਟੀ, ਹਰਵਿੰਦਰ ਸਿੰਘ ਮੰਗਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।