




Total views : 161922






Total views : 161922ਅੰਮ੍ਰਿਤਸਰ, 02 ਜਨਵਰੀ-(ਡਾ. ਮਨਜੀਤ ਸਿੰਘ)- ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਡਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਮੂਹ ਬਿਜਲੀ ਮੁਲਾਜ਼ਮਾ ਵਲੋਂ ਮਿਤੀ 02-01-2026 ਦਿਨ ਸ਼ੁੱਕਰਵਾਰ ਨੂੰ ਬਾਰਡਰ ਜੋਨ ਦਫਤਰ ਅੰਮ੍ਰਿਤਸਰ ਵਿਖੇ ਬਿਜਲੀ ਸੋਧ ਬਿੱਲ 2025 ,ਬੀਜ ਬਿੱਲ 2025 ਨੂੰ ਰੱਦ ਕਰਾਉਣ ਅਤੇ ਬਿਜਲੀ ਬੋਰਡ ਦੀਆਂ ਸਰਕਾਰੀ ਜ਼ਮੀਨਾਂ ਨੂੰ ਵੇਚਣ ਤੋਂ ਰੋਕਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।
ਮੁਲਾਜ਼ਮ ਆਗੂਆ ਵਲੋਂ ਇਸ ਰੋਸ ਧਰਨੇ ਵਿਚ ਸਮੂਹ ਮੁਲਾਜ਼ਮਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਤੇ ਸੂਬਾ ਆਗੂ ਕੁਲਦੀਪ ਸਿੰਘ ਉਦੋਕੇ, ਪ੍ਰਧਾਨ ਦਲਬੀਰ ਸਿੰਘ ਜੌਹਲ, ਗੁਰਿੰਦਰ ਸਿੰਘ ਸਰਕਲ ਪ੍ਰਧਾਨ, ਜੈਮਲ ਸਿੰਘ ਬਾਰਡਰ ਜੋਨ ਪ੍ਰਧਾਨ, ਮਨੋਜ ਕੁਮਾਰ, ਜੋਗਿੰਦਰ ਸਿੰਘ ਸੋਢੀ, ਅਮਨਦੀਪ ਸਿੰਘ ਜਾਣੀਆਂ, ਅਵਤਾਰ ਸਿੰਘ ਹਰਜਿੰਦਰ ਸਿੰਘ ਸੋਨੂ, ਰਵਿੰਦਰਪਾਲ ਸਿੰਘ, ਗੁਰਜਿੰਦਰ ਸਿੰਘ, ਅਨਿਲ ਕੁਮਾਰ ,ਹਰਮਨਦੀਪ ਸਿੰਘ, ਸੁਖਦੇਵ ਸਿੰਘ, ਪ੍ਰਧਾਨ ਗਗਨਦੀਪ ਸਿੰਘ ਸਪੋਟ ਬਿਲਿੰਗ ਇੰਚਾਰਜ ਪੰਜਾਬ,
ਅਤੇ ਹੋਰ ਮੁਲਜ਼ਮ ਆਗੂਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।







