Flash News
ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ-
ਨਸ਼ੇ ਦੇ ਖਾਤਮੇ ਲਈ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਕਰੋ ਜਾਗਰੂਕ- ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ-
ਬਿਜਲੀ ਮੁਲਾਜ਼ਮਾਂ ਵੱਲੋਂ ਮਿਤੀ 2 ਜਨਵਰੀ ਨੂੰ (ਅੱਜ) ਬਿਜਲੀ ਬਿੱਲ ਸੋਧ ਬਿੱਲ 2025 , ਬੀਜ ਬਿੱਲ 2025 ਅਤੇ ਸਰਕਾਰੀ ਜਮੀਨਾਂ ਵੇਚਣ ਦੇ ਖਿਲਾਫ ਬਾਰਡਰ ਜੋਨ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ-
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ-
ਜੰਡਿਆਲਾ ਗੁਰੂ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ-

ਖ਼ਬਰ ਸ਼ੇਅਰ ਕਰੋ
048195
Total views : 161922

ਪਿੰਡ ਚੂੰਗ ਅਤੇ ਮਹਿਤਾ ਵਿਖੇ ਬਣਾਏ ਜਾਣਗੇ ਖੇਡ ਮੈਦਾਨ-
ਅੰਮ੍ਰਿਤਸਰ, 3 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ।
ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ।
——
ਕੈਪਸ਼ਨ
ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ।