Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ-

ਖ਼ਬਰ ਸ਼ੇਅਰ ਕਰੋ
053192
Total views : 170603

ਅੰਮ੍ਰਿਤਸਰ, 8 ਜਨਵਰੀ-(ਡਾ. ਮਨਜੀਤ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ।
ਇਹ ਹੁਕਮ 6 ਮਾਰਚ 2026 ਤੱਕ ਲਾਗੂ ਰਹੇਗਾ।
===—-