Total views : 131857
ਇਤਿਹਾਸਕ ਹੋ ਨਿਬੜਿਆ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ
ਸ਼੍ਰੀ ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ),08 ਜਨਵਰੀ — ਪਿਛਲੇ 38 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਭਾ ਦੇ ਮਰਹੂਮ ਬਾਨੀ ਸਰਪ੍ਰਸਤ ਅਤੇ ਕੌਮੀ ਸਵਤੰਤਰ ਦੇ ਬਾਨੀ ਸੰਪਾਦਕ ਸ: ਪ੍ਰਿਥੀਪਾਲ ਸਿੰਘ ਅਠੌਲਾ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਮੀਟਿੰਗ ਹਾਲ, ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ ।
ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ, ਡਾ: ਪਰਮਜੀਤ ਸਿੰਘ ਕਲਸੀ (ਜ਼ਿਲ੍ਹਾ ਭਾਸ਼ਾ ਅਫਸਰ, ਅੰਮ੍ਰਿਤਸਰ), ਡਾ: ਗੋਪਾਲ ਸਿੰਘ ਬੁੱਟਰ (ਸਾ: ਮੁਖੀ ਪੰਜਾਬੀ ਵਿਭਾਗ ਲਾਇਲਪੁਰ ਖਾਲਸਾ ਕਾਲਜ ਜਲੰਧਰ), ਪ੍ਰਸਿੱਧ ਪੰਥਕ ਕਵੀ ਡਾ: ਹਰੀ ਸਿੰਘ ਜਾਚਕ ਅਤੇ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਮੁੱਖ ਮਹਿਮਾਨ ਵਜੋਂ ਪੱਜੇ, ਜਦਕਿ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ: ਸ਼ੇਲਿੰਦਰਜੀਤ ਸਿੰਘ ਰਾਜਨ, ਦੀਪ ਦਵਿੰਦਰ ਸਿੰਘ (ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ), ਪ੍ਰੋ: ਦਲਬੀਰ ਸਿੰਘ ਰਿਆੜ (ਚੇਅਰਮੈਨ ਪੰਜਾਬੀ ਲਿਖਾਰੀ ਸਭਾ ਜਲੰਧਰ), ਗਿਆਨੀ ਸੰਤੋਖ ਸਿੰਘ ਆਸਟਰੇਲੀਆ, ਡਾ: ਗਗਨਦੀਪ ਸਿੰਘ (ਪ੍ਰਧਾਨ ਮਝੈਲਾਂ ਦੀ ਸੱਥ) ਅਤੇ ਗਿ: ਗੁਲਜ਼ਾਰ ਸਿੰਘ ਖੈੜਾ ਪ੍ਰਧਾਨ ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਸ਼ੁਸ਼ੋਭਿਤ ਹੋਏ ।
ਇਸ ਮੌਕੇ 24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਐਤਕੀਂ ਪ੍ਰਸਿੱਧ ਪੰਥਕ ਕਵੀ ਡਾ: ਹਰੀ ਸਿੰਘ ਜਾਚਕ ਨੂੰ ਦਿੱਤਾ ਗਿਆ, ਜਿਸ ਵਿੱਚ ਨਗਦ ਰਾਸ਼ੀ, ਦੋਸ਼ਾਲਾ, ਸਿਰੋਪਾਉ ਅਤੇ ਸਨਮਾਨ ਪੱਤਰ ਸ਼ਾਮਿਲ ਹਨ । ਇਸ ਮੌਕੇ ਡਾ: ਹਰੀ ਸਿੰਘ ਜਾਚਕ ਨੇ ਜਿੱਥੇ ਆਪਣੀ ਦਮਦਾਰ ਅਵਾਜ਼ ਨਾਲ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਜੈਕਾਰੇ ਛੱਡਣ ਲਈ ਮਜ਼ਬੂਰ ਕਰ ਦਿੱਤਾ, ਉਥੇ ਸਭਾ ਦੇ ਬਾਨੀ ਸਰਪ੍ਰਸਤ ਸ: ਪ੍ਰਿਥੀਪਾਲ ਸਿੰਘ ਅਠੌਲਾ ਦੀ ਯਾਦ ਵਿੱਚ ਮਿਲਣ ਵਾਲੇ ਇਸ ਵਕਾਰੀ ਪੁਰਸਕਾਰ ਲਈ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਸਮੇਤ ਸਮੁੱਚੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ । ਮਾ: ਮਨਜੀਤ ਸਿੰਘ ਵੱਸੀ ਨੇ ਡਾ: ਹਰੀ ਸਿੰਘ ਜਾਚਕ ਦੇ ਜੀਵਨ ਤੇ ਰੋਸ਼ਨੀ ਪਾਈ ਅਤੇ ਵੱਖ ਵੱਖ ਬੁਲਾਰਿਆਂ ਨੇ ਡਾ: ਹਰੀ ਸਿੰਘ ਜਾਚਕ ਨੂੰ ਮਰਹੂਮ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਮਿਲਣ ਤੇ ਹਾਰਦਿਕ ਵਧਾਈ ਦਿੱਤੀ ।
ਮੰਚ ਸੰਚਾਲਨ ਦੇ ਫਰਜ਼ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਨਿਭਾਏ ਅਤੇ ਸਭਾ ਦੀਆਂ ਲਗਾਤਾਰ ਸਰਗਰਮੀਆਂ ‘ਤੇ ਝਾਤ ਪਾਈ । ਇਸ ਮੌਕੇ ਨਾਮਵਰ ਗਾਇਕ ਮੱਖਣ ਭੈਣੀਵਾਲਾ, ਗੁਰਮੇਜ ਸਿੰਘ ਸਹੋਤਾ, ਸਤਨਾਮ ਸਿੰਘ ਸੱਤਾ ਜਸਪਾਲ, ਅਰਜਿੰਦਰ ਬੁਤਾਲਵੀ, ਅਜੀਤ ਸਠਿਆਲਵੀ, ਜਸਪਾਲ ਸਿੰਘ ਧੂਲ਼ਕਾ, ਸਰਜੀਤ ਸਿੰਘ ਅਸ਼ਕ ਅਤੇ ਕਿਰਪਾਲ ਸਿੰਘ ਵੇਰਕਾ ਨੇ ਖੂਬ ਰੰਗ ਬੰਨੇ । ਉਪਰੰਤ ਹੋਏ ਕਵੀ ਦਰਬਾਰ ਵਿੱਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਸੁਰਿੰਦਰ ਕੌਰ ਖਿਲਚੀਆਂ, ਕੁਲਵਿੰਦਰ ਕੌਰ ਕਿਰਨ, ਕੁਲਦੀਪ ਕੌਰ ਦੀਪ ਲੁਧਿਆਣਵੀ, ਜਸਵਿੰਦਰ ਕੌਰ ਜੱਸੀ, ਨਵਦੀਪ ਸਿੰਘ ਬਦੇਸ਼ਾ, ਰਾਜਦਵਿੰਦਰ ਸਿੰਘ ਵੜੈਚ, ਡਾ: ਕੁਲਵੰਤ ਸਿੰਘ ਬਾਠ, ਲਖਵਿੰਦਰ ਸਿੰਘ ਹਵੇਲੀਆਣਾ, ਸਰਬਜੀਤ ਸਿੰਘ ਪੱਡਾ, ਬਲਵਿੰਦਰ ਸਿੰਘ ਅਠੌਲਾ, ਸ਼ਿੰਗਾਰਾ ਸਿੰਘ ਸਠਿਆਲਾ, ਮਾ: ਮਨਜੀਤ ਸਿੰਘ ਕੰਬੋ, ਮਾ: ਬਲਬੀਰ ਸਿੰਘ ਬੋਲੇਵਾਲ, ਵਿਨੋਦ ਕੁਮਾਰ, ਜਤਿੰਦਰ ਸਿੰਘ, ਕੰਵਲਜੀਤ ਸਿੰਘ ਵਜ਼ੀਰ ਆਦਿ ਨੇ ਕਾਵਿ ਰਚਨਾਵਾਂ ਰਾਹੀਂ ਰੰਗ ਬੰਨਿਆਂ । ਹਰ ਪੱਖੋਂ ਸਫਲ ਰਹੇ ਇਸ ਯਾਦਗਾਰੀ ਸਮਾਗਮ ਨੂੰ ਬੇਟੇ ਅਮਨਪ੍ਰੀਤ ਸਿੰਘ ਅਠੌਲਾ ਨੇ ਬਾਖੂਬੀ ਆਪਣੇ ਕੈਮਰੇ ਵਿੱਚ ਕੈਦ ਕੀਤਾ ।