ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਾਘੀ ਮੌਕੇ ਪਾਏ ਗਏ 21 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-

ਖ਼ਬਰ ਸ਼ੇਅਰ ਕਰੋ
048275
Total views : 162143
ਜੰਡਿਆਲਾ ਗੁਰੂ, 14 ਜਨਵਰੀ- ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਮਾਘੀ ਮੇਲਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਇੱਕੀ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਅੰਗਰੇਜ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
     ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
            ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ, ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਐਡਵੋਕੇਟ ਗਗਨਦੀਪ ਸਿੰਘ ਮੀਰਾਂਕੋਟ, ਜਸਜੀਤ ਸਿੰਘ ਢਿਲੋਂ ਮੈਨੇਜਰ, ਰੁਪਿੰਦਰ ਸਿੰਘ ਰੂਬੀ ਨਿੱਝਰ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ  ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–