Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

19 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਰੱਖਣਗੇ ਬਿਕਰਾਊਰ ਕਾਲਜ ਦਾ ਨੀਂਹ ਪੱਥਰ – ਧਾਲੀਵਾਲ

ਖ਼ਬਰ ਸ਼ੇਅਰ ਕਰੋ
051768
Total views : 168654

ਧਾਲੀਵਾਲ ਨੇ ਲਿਆ ਪ੍ਰਬੰਧਾਂ ਦਾ ਜਾਇਜਾ
ਅਜਨਾਲਾ(ਅੰਮ੍ਰਿਤਸਰ),17 ਜਨਵਰੀ-(ਡਾ. ਮਨਜੀਤ ਸਿੰਘ)-
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 19 ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਾਲਜ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਜਨਾਲਾ ਹਲਕੇ ਦੇ ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਕਰਦਿਆਂ ਦੱਸਿਆ ਕਿ ਇਸ ਇਲਾਕੇ ਦੀ ਆਜ਼ਾਦੀ ਤੋਂ ਬਾਅਦ ਚੱਲੀ ਆਉਂਦੀ ਵੱਡੀ ਮੰਗ ਕਿ ਇਸ ਇਲਾਕੇ ਵਿੱਚ ਕਾਲਜ ਖੋਲਿਆ ਜਾਵੇ, ਜੋ ਇਸ ਇਲਾਕੇ ਦੀ ਤਕਦੀਰ ਬਦਲੇ, ਨੂੰ ਹੁਣ ਲਗਭਗ 80 ਸਾਲ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਪੂਰਾ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱਚੇ ਇਸ ਕਾਲਜ ਦੇ ਬਣਨ ਨਾਲ ਪੜ ਕੇ ਦੁਨੀਆ ਦੇ ਨਾਲ ਰਲਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਚੋਣਾਂ ਤੋਂ ਪਹਿਲਾਂ ਇਹਨਾਂ ਲੋਕਾਂ ਨਾਲ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਕਾਲਜ ਦੀ ਸ਼ੁਰੂਆਤ ਲਈ ਸਾਰੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ ਅਤੇ ਹੁਣ 19 ਜਨਵਰੀ ਨੂੰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਇਸ ਕਾਲਜ ਦਾ ਨੀਂਹ ਪੱਥਰ ਰੱਖਣਗੇ। ਉਹਨਾਂ ਕਿਹਾ ਕਿ ਇਸ ਮੌਕੇ ਇੱਕ ਵੱਡਾ ਜਨ ਸਮੂਹ ਅਜਨਾਲਾ ਹਲਕੇ ਵਿੱਚ ਇਕੱਠਾ ਹੋਵੇਗਾ, ਜਿਸ ਨੂੰ ਮੁੱਖ ਮੰਤਰੀ ਪੰਜਾਬ ਸਮੇਤ ਹੋਰ ਸ਼ਖਸ਼ੀਅਤਾਂ ਸੰਬੋਧਨ ਕਰਨਗੀਆਂ।
ਇਸ ਤੋਂ ਪਹਿਲਾਂ ਉਹਨਾਂ ਨੇ ਬ੍ਰਹਮ ਗਿਆਨੀ ਬਾਬਾ ਗਮਚੁੱਕ ਦੇ ਸਥਾਨ ਉੱਤੇ ਜਾ ਕੇ ਇਸ ਕਾਰਜ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਸਾਰੇ ਇਲਾਕਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਹਾਜ਼ਰ ਹੋਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਮੈਂ ਬਿਕਰਾਉਰ ਪੰਚਾਇਤ ਦਾ ਖਾਸ ਤੌਰ ਤੇ ਧੰਨਵਾਦੀ ਹਾਂ ਜਿਨ੍ਹਾਂ ਨੇ ਇਹ ਕਾਲਜ ਬਣਾਉਣ ਲਈ 15 ਏਕੜ ਜਮੀਨ ਬਿਲਕੁਲ ਮੁਫਤ ਸਰਕਾਰ ਨੂੰ ਦਿੱਤੀ। ਉਹਨਾਂ ਕਿਹਾ ਕਿ ਇਹ ਕਾਲਜ ਖੁੱਲਣ ਦੇ ਨਾਲ ਇਸ ਇਲਾਕੇ ਦੇ ਬੱਚਿਆਂ ਦੀ ਤਕਦੀਰ ਬਦਲੇਗੀ ਅਤੇ ਚੰਗੇ ਭਵਿੱਖ ਦੇ ਰਾਹ ਸਾਡੇ ਬੱਚੇ ਪੈਣਗੇ।