Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਪੰਜਾਬ ਭਰ ‘ਚ ਕੀਤੇ ਅਰਥੀ ਫੂਕ ਮੁਜ਼ਾਹਰੇ-

ਖ਼ਬਰ ਸ਼ੇਅਰ ਕਰੋ
051750
Total views : 168632

ਅੰਮ੍ਰਿਤਸਰ, 19 ਜਨਵਰੀ-(ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਟਾਂਗਰਾ ਵੱਲੋਂ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਦੇ ਗੇਟ ਮੂਹਰੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਰੁਮਾਣਾ ਚੱਕ ਅਤੇ ਜੋਨ ਆਗੂ ਬਲਦੇਵ ਸਿੰਘ ਭੰਗੂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੱਲ੍ਹ 18 ਜਨਵਰੀ ਨੂੰ ਮਜੀਠਾ ਰੈਲੀ ਦੌਰਾਨ ਕਿਸਾਨਾਂ ਮਜ਼ਦੂਰਾਂ ਨੇ ਮੁੱਖ ਮੰਤਰੀ ਨੂੰ ਸਵਾਲ ਜਵਾਬ ਕਰਨ ਲਈ ਜਾਣਾ ਸੀ, ਪ੍ਰੰਤੂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਦੋ ਦਿਨ ਪਹਿਲਾਂ ਹੀ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਇਸਦੇ ਰੋਸ ਵਜੋਂ ਕੱਲ੍ਹ ਦੇਰ ਰਾਤ ਤੱਕ ਮਜੀਠਾ ਬੱਸ ਸਟੈਂਡ ਦੇ ਸਾਹਮਣੇ ਅਤੇ ਪੰਜਾਬ ਭਰ ਵਿੱਚ ਧਰਨੇ ਚਲਦੇ ਰਹੇ। ਅਖੀਰ ਪ੍ਰਸ਼ਾਸਨ ਨਾਲ ਸਹਿਮਤੀ ਹੋਣ ਤੇ ਧਰਨੇ ਸਮਾਪਤ ਕੀਤੇ ਗਏ।

ਇਸ ਦੌਰਾਨ ਜਦੋਂ ਬੀ.ਕੇ.ਯੂ ਏਕਤਾ ਅਜ਼ਾਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਵੱਲੋਂ ਪ੍ਰਧਾਨ ਜਸਵਿੰਦਰ ਸਿੰਘ ਲੋਂਗੋਵਾਲ ਅਤੇ ਹੋਰ ਸੀਨੀਅਰ ਆਗੂਆਂ ਸਮੇਤ ਪੈਂਤੀ ਕਿਸਾਨਾਂ ਮਜ਼ਦੂਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਮੌਰਚੇ ਵੱਲੋਂ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ। ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਆਗੂ ਅੱਜ ਸ਼ਾਮ ਤੱਕ ਰਿਹਾਅ ਨਾ ਕੀਤੇ ਤਾਂ ਭਲਕੇ 20 ਜਨਵਰੀ ਤੋਂ ਐਸ ਐਸ ਪੀ ਅੰਮ੍ਰਿਤਸਰ ਅਤੇ ਐਸ ਐਸ ਪੀ ਸੰਗਰੂਰ ਵਿਖੇ ਪੱਕੇ ਮੋਰਚੇ ਲਾਏ ਜਾਣਗੇ।

ਇਸ ਮੌਕੇ ਦੀਦਾਰ ਸਿੰਘ ਧਾਰੜ, ਸੁਖਰਾਜ ਸਿੰਘ, ਜੁਝਾਰ ਸਿੰਘ ਗਹਿਰੀ ਮੰਡੀ, ਬਲਜਿੰਦਰ ਸਿੰਘ ਮਾਲੋਵਾਲ, ਬਲਬੀਰ ਸਿੰਘ ਜੱਬੋਵਾਲ, ਪੁਸ਼ਪਿੰਦਰ ਸਿੰਘ ਭੰਗਵਾਂ, ਜਸਵਿੰਦਰ ਸਿੰਘ ਖਲਚੀਆਂ, ਮਨਦੀਪ ਸਿੰਘ, ਹਰਵਿੰਦਰ ਸਿੰਘ ਧੂਲਕਾ, ਅਵਤਾਰ ਸਿੰਘ ਗਹਿਰੀ ਮੰਡੀ, ਹਰਦੀਪ ਸਿੰਘ ਭੰਗਵਾਂ, ਅਮਰਜੀਤ ਸਿੰਘ ਬਾਲੀਆ ਸਮੇਂਤ ਹੋਰ ਕਾਫ਼ੀ ਕਿਸਾਨ ਮਜ਼ਦੂਰ ਵੀਰ ਹਾਜ਼ਰ ਰਹੇ।