ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ਵਿੱਚ ਬਣਾਏ ਗਏ 617 ਸੈਂਟਰ–ਵਧੀਕ ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050535
Total views : 166706

ਅੰਮ੍ਰਿਤਸਰ, 22 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦ ਅਗਾਜ ਕਰ ਦਿੱਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਹਰ ਇੱਕ ਨਾਗਰਿਕ ਨੂੰ ਸਿਹਤ ਬੀਮਾ ਕਾਰਡ ਦਿੱਤਾ ਜਾਣਾ ਹੈ ਜਿਸ ਵਿੱਚ 10 ਲੱਖ ਰੁਪਏ ਦਾ ਬੀਮਾ ਕਵਰ ਹੋਵੇਗਾ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਮਨਦੀਪ ਕੌਰ ਨੇ ਦਸਿਆ ਕਿ ਕੱਲ ਤੋ ਯੂਥ ਕਲੱਬ ਦੇ ਰਾਹੀਂ ਲੋਕਾਂ ਦੇ ਘਰਾ ਵਿੱਚ ਪਰਚੀਆਂ ਜਾਣੀਆ ਸ਼ੁਰੂ ਹੋ ਜਾਣਗੀਆਂ, ਜਿਸ ਵਿੱਚ ਇਹਨਾ ਦਾ ਸੀ.ਐੱਸ ਸੀ ਸੈਂਟਰ ਦਾ ਨਾਮ ਦਿਨ ਤਰੀਕ ਸਭ ਲਿਖਿਆ ਹੋਵੇਗਾ ਕੀ ਕਦੋਂ ਜਾ ਕੇ ਤੁਸੀ ਇਸ ਕਾਰਡ ਬਣਾ ਸਕਦੇ ਹੋ । ਇਸ ਮੰਤਵ ਲਈ 617 ਸੈਂਟਰ ਪੂਰੇ ਅੰਮ੍ਰਿਤਸਰ ਜਿਲ੍ਹੇ ਵਿੱਚ ਬਣਾਏ ਗਏ ਹਨ। ਰੂਰਲ ਅਤੇ ਅਰਬਨ ਮਿਲਾ ਕੇ ਅਤੇ ਹਰ ਇੱਕ ਸੈਂਟਰ ਉੱਪਰ ਇੱਕ ਕੰਪਿਊਟਰ ਅਤੇ ਬਾਇਓਮੈਟ੍ਰਿਕ ਲੱਗਾ ਹੋਵੇਗਾ। ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜਰੂਰੀ ਹੈ । ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਲਿਆ ਦਿੱਤੀ ਹੈ ਜਿਸ ਨਾਲ ਲੋਕ ਹੁਣ ਆਪਣਾ ਸਾਰਾ ਇਲਾਜ ਮੁਫਤ ਕਰਾ ਸਕਣਗੇ।