Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੰਜਾਬ ਦੀ ਆਪ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਇਤਿਹਾਸਿਕ ਫੈਸਲਾ- ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
051768
Total views : 168654

ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ-
ਅੰਮ੍ਰਿਤਸਰ 23 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਵੱਡਾ ਇਤਿਹਾਸਿਕ ਫੈਸਲਾ ਹੈ, ਜਿਸ ਨਾਲ ਸੂਬੇ ਵਿੱਚ ਰਹਿ ਰਹੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕਦੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾਂ ਤਾਂ ਸਿੱਖਿਆ ਅਤੇ ਨਾਂ ਹੀ ਸਿਹਤ ਸੰਸਥਾਵਾਂ ਵੱਲ ਕੋਈ ਧਿਆਨ ਦਿੱਤਾ ਅਤੇ ਸੂਬਾ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਦੇਣ ਵਿੱਚ ਅਸਫ਼ਲ ਰਹੀਆਂ। ਉਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਲੈ ਕੇ ਆਇਆ ਹੈ ਅਤੇ ਲੋਕ ਸਰਕਾਰ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕਰ ਰਹੇ ਹਨ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਆਪਣੇ ਹਲਕੇ ਦੇ ਸਰਪੰਚਾਂ ਨੂੰ ਪੋਰਟੇਬਲ ਪ੍ਰਿੰਟਰ ਵੰਡੇ ਅਤੇ ਉਸਦੀ ਵਰਤੋਂ ਕਰਨ ਸੰਬੰਧੀ ਟ੍ਰੇਨਿੰਗ ਦਿੱਤੀ। ਕੈਬਨਿਟ ਮੰਤਰੀ ਈ. ਟੀ. ਓ ਨੇ ਘਰ ਘਰ ਜਾ ਕੇ ਲਾਭਪਾਤਰੀਆਂ ਦੇ ਕਾਰਡ ਬਣਾਏ। ਉਹਨਾਂ ਦੱਸਿਆ, “ਇਸ ਕਾਰਡ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਆਮਦਨ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ।”
ਉਨਾਂ ਕਿਹਾ ਕਿ ਲਾਭਪਾਤਰੀ ਬਿਨਾਂ ਕਿਸੇ ਪੈਸੇ ਤੋਂ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਸਿਹਤ ਯੋਜਨਾ ਵਿੱਚ ਕੀਮੋਥੈਰੇਪੀ, ਡਿਲੀਵਰੀ, ਦਿਲ ਦਾ ਇਲਾਜ਼, ਡਾਇਲਸਿਸ, ਹੱਡੀਆਂ ਦਾ ਇਲਾਜ਼, ਜੱਚਾ-ਬੱਚਾ ਅਤੇ ਸਾਰੀਆਂ ਕਿਸਮਾਂ ਦੀਆਂ ਸਰਜਰੀਆਂ ਵੀ ਸ਼ਾਮਲ ਹਨ। ਇਹ ਯੋਜਨਾ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ। ਇਸ ਸਕੀਮ ‘ਚ ਸਰਕਾਰੀ ਮੁਲਾਜ਼ਮ, ਪੈਨਸ਼ਨਰ ਵੀ ਸ਼ਾਮਿਲ ਹੋਣਗੇ।