Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਕੈਬਨਿਟ ਮੰਤਰੀ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ 2 ਕਰੋੜ 65 ਲੱਖ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ-

ਖ਼ਬਰ ਸ਼ੇਅਰ ਕਰੋ
048779
Total views : 163259

ਕਿਹਾ ਕਿ – ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ
ਅੰਮ੍ਰਿਤਸਰ 25 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ।
ਸ: ਈ.ਟੀ.ਓ ਨੇ ਕਿਹਾ ਕਿ ਇਨਾਂ ਵਿਕਾਸ ਕਾਰਜਾਂ ਦੇ ਅਧੀਨ 40 ਲੱਖ ਰੁਪਏ ਦੀ ਲਾਗਤ ਨਾਲ ਬਾਗ ਵਾਲਾ ਖੂਹ ਵਿਖੇ ਇੰਟਰਲਾਕਿੰਗ ਟਾਈਲਾਂ ਅਤੇ ਸੀਵਰੇਜ ਦਾ ਕੰਮ, 80.40 ਲੱਖ ਰੁਪਏ ਦੀ ਲਾਗਤ ਨਾਲ ਬਾਬਾ ਦੀਪ ਸਿੰਘ ਕਾਲੋਨੀ ਵਿਖੇ ਇੰਟਲਾਕਿੰਗ ਟਾਈਲਾਂ ਦਾ ਕੰਮ, 99.90 ਲੱਖ ਰੁਪਏ ਦੀ ਲਾਗਤ ਨਾਲ ਐਵਰਗਰੀਨ ਕਾਲੋਨੀ ਦੀਆਂ ਇੰਟਰਾਲਿੰਕਗ ਟਾਈਲਾਂ ਅਤੇ ਸੀਵਰੇਜ ਦਾ ਕੰਮ, 15 ਲੱਖ ਰੁਪਏ ਦੀ ਲਾਗਤ ਨਾਲ ਸਤਗੁਰੂ ਇਨਕਲੇਵ ਦੇ ਰਸਤੇ ਦੀਆਂ ਇੰਟਰਲਾਕਿੰਗ ਟਾਈਲਾਂ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਧੀਰੇ ਕੋਰਟ ਰੋਡ ਤੇ ਸੀਤਾ ਕਾਲੋਨੀ ਵਿਖੇ ਇੰਟਰਲਾਕਿੰਗ ਟਾਈਲਾਂ ਦਾ ਕੰਮ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਇਹ ਸਾਰੇ ਕਾਰਜ ਲੋਕਾਂ ਨੂੰ ਬਿਹਤਰ ਸੁਵਿਧਾ ਪ੍ਰਦਾਨ ਕਰਨ ਅਤੇ ਹਲਕੇ ਦੇ ਬੁਨਿਆਦੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਹਨ। ਕੈਬਨਿਟ ਮੰਤਰੀ ਈ.ਟੀ.ਓ. ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਮਿਠ ਬਰਦਾਸ਼ ਨਹੀ ਕੀਤੀ ਜਾਵੇਗੀ।
ਸ: ਈ.ਟੀ.ਓ. ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ, ਅਤੇ ਮੁਫ਼ਤ ਬਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਵਿਚੋਂ ਇਕ ਸਿਹਤ ਗਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਹਰ ਵਾਸੀ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ ਕੀਤਾ ਹੈ। ਉਨਾਂ ਕਿਹਾ ਕਿ ਹੁਣ ਗਰੀਬ ਲੋਕ ਵੀ ਮਹਿੰਗੇ ਹਸਪਤਾਲਾਂ ਵਿੱਚ ਮੁਫ਼ਤ ਆਪਣਾ ਇਲਾਜ ਕਰਵਾ ਸਕਣਗੇ। ਉਨਾਂ ਕਿਹਾ ਕਿ ਵੱਡੀਆਂ ਅਤੇ ਛੋਟੀ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ।
ਸ: ਈ.ਟੀ.ਓ. ਨੇ ਕਿਹਾ ਕਿ ਸਾਡੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਅਸੀਂ ਜੋ ਵੀ ਵਿਕਾਸ ਦੀਆਂ ਗਰੰਟੀਆਂ ਦਿੱਤੀਆਂ ਸਨ, ਉਸ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਹੈ। ਉਨਾਂ ਪਿਛਲੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਵੱਧ ਗਰਾਂਟਾਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਆਧਾਰ ਤੇ ਲੋਕਾਂ ਦੀ ਕਚਿਹਿਰੀ ਵਿੱਚ ਜਾਵਾਂਗੇ ਅਤੇ ਭਾਰੀ ਬਹੁਮਤ ਨਾਲ ਜਿੱਤ ਕੇ ਮੁੜ ਸਰਕਾਰ ਬਣਾਵਾਂਗੇ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਕੰਮ ਕਰਾਂਗੇ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।
==–