Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਆਰ.ਐਨ.ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ-

ਖ਼ਬਰ ਸ਼ੇਅਰ ਕਰੋ
051768
Total views : 168654

ਪੰਜਾਬ ਪ੍ਰੈੱਸ ਕਲੱਬ ਪ੍ਰਤੀ ਉਨ੍ਹਾਂ ਦਾ ਸਮਰਪਣ ਤੇ ਪੱਤਰਕਾਰਤਾ ਅੱਜ ਵੀ ਪ੍ਰੇਰਣਾ ਸਰੋਤ- ਪ੍ਰਧਾਨ ਜਸਪ੍ਰੀਤ ਸੈਣੀ

ਜਲੰਧਰ, 25 ਜਨਵਰੀ-( ਨਸੀਹਤ ਬਿਊਰੋ)- ਪੰਜਾਬ ਪ੍ਰੈੱਸ ਕਲੱਬ ਵਿੱਚ ਅੱਜ ਕਲੱਬ ਦੇ ਬਾਨੀ ਪ੍ਰਧਾਨ ਅਤੇ ਸੀਨੀਅਰ ਫੋਟੋ-ਪੱਤਰਕਾਰ ਸਵਰਗੀ ਆਰ.ਐਨ.ਸਿੰਘ ਦੀ ਬਰਸੀ ਮੌਕੇ ਇੱਕ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ,ਮੈਂਬਰਾਂ ਅਤੇ ਪੱਤਰਕਾਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇੰਟ ਕਰਦਿਆਂ ਉਨ੍ਹਾਂ ਦੇ ਸੱਚੇ-ਸੁੁੱਚੇ ਜੀਵਨ ਅਤੇ ਪੱਤਰਕਾਰਤਾ ਨੂੰ ਯਾਦ ਕੀਤਾ। ਇਸ ਦੌਰਾਨ ਕਲੱਬ ਦੇ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਹਨਾਂ ਦੇ ਬੁੱਤ ਤੇ ਹਾਰ ਅਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ।
ਸਮਾਗਮ ਦੌਰਾਨ ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰ.ਐਨ.ਸਿੰਘ ਨੇ ਆਪਣੀ ਦੂਰਅੰਦੇਸ਼ੀ ਅਤੇ ਮਿਹਨਤ ਨਾਲ ਕਲੱਬ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ। ਉਨ੍ਹਾਂ ਨੇ ਕਿਹਾ ਕਿ ਆਰ.ਐਨ.ਸਿੰਘ ਸਿਰਫ਼ ਇੱਕ ਪ੍ਰਧਾਨ ਹੀ ਨਹੀਂ, ਸਗੋਂ ਪੱਤਰਕਾਰਾਂ ਲਈ ਮਾਰਗਦਰਸ਼ਕ ਅਤੇ ਪ੍ਰੇਰਣਾਸਰੋਤ ਵੀ ਸਨ। ਉਹਨ੍ਹਾਂ ਦੀ ਸੱਚੀ ਅਤੇ ਨਿਰਪੱਖ ਪੱਤਰਕਾਰਤਾ ਅੱਜ ਵੀ ਨੌਜਵਾਨ ਪੱਤਰਕਾਰਾਂ ਲਈ ਮਿਸਾਲ ਹੈ। ਡਾ.ਕਮਲੇਸ਼ ਦੁੱਗਲ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਆਰ.ਐਨ.ਸਿੰਘ ਦਾ ਜੀਵਨ ਸੇਵਾ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਭਰਪੂਰ ਰਿਹਾ। ਉਨ੍ਹਾਂ ਨੇ ਕਿਹਾ ਕਿ ਆਰ ਐਨ ਸਿੰਘ ਨੇ ਪੱਤਰਕਾਰਤਾ ਨੂੰ ਸਿਰਫ਼ ਪੇਸ਼ਾ ਨਹੀਂ, ਸਗੋਂ ਸਮਾਜ ਦੀ ਆਵਾਜ਼ ਬਣਾਉਣ ਦਾ ਸਾਧਨ ਬਣਾਇਆ। ਸਮਾਗਮ ਵਿੱਚ ਸੀਨੀਅਰ ਮੀਤ-ਪ੍ਰਧਾਨ ਰਾਜੇਸ਼ ਥਾਪਾ, ਮੀਤ-ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ, ਤੇਜਿੰਦਰ ਕੌਰ ਥਿੰਦ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫਰੀ ਤੋਂ ਇਲਾਵਾ ਟਿੰਕੂ ਪੰਡਿਤ, ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ, ਮਲਕੀਤ ਸਿੰਘ ਬਰਾਡ਼, ਰਮੇਸ਼ ਗਾਬਾ, ਮਨੀਸ਼ ਕੁਮਾਰ, ਰੋਹਿਤ ਅਰੋੜਾ, ਸੁਰਿੰਦਰ ਸੈਨੀ, ਵਿੱਕੀ ਕੰਬੋਜ,ਸੰਦੀਪ ਵਰਮਾ,ਵਿਸ਼ਨੂੰ,ਰਾਜੂ ਗੁਪਤਾ,ਬੰਟੀ ਕੰਬੋਜ,ਦੇਵਰਾਜ ਸਮੇਤ ਹੋਰ ਕਈ ਮੈਂਬਰ ਹਾਜ਼ਰ ਰਹੇ। ਅੰਤ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੇ ਆਰ ਐਨ ਸਿੰਘ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚਲਣ ਦਾ ਸੰਕਲਪ ਲਿਆ।