Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਜਿਲੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਵਿਖੇ ਵੀ ਬਣਾਏ ਜਾਣਗੇ ਸਿਹਤ ਬੀਮਾ ਯੋਜਨਾ ਕਾਰਡ–ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050920
Total views : 167414

ਸਿਹਤ ਬੀਮਾ ਯੋਜਨਾ ਕਾਰਡ ਦੇ ਚਲ ਰਹੇ ਕੰਮ ਕਾਜ ਦੀ ਕੀਤੀ ਸਮੀਖਿਆ

ਅੰਮ੍ਰਿਤਸਰ 31 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਚੁੱਕੇ ਹਨ, ਜਿਸ ਤਹਿਤ ਪੰਜਾਬ ਦੇ ਹਰ ਇੱਕ ਨਾਗਰਿਕ ਨੂੰ ਸਿਹਤ ਬੀਮਾ ਕਾਰਡ ਦਿੱਤਾ ਜਾਣਾ ਹੈ। ਜਿਸ ਨਾਲ 10 ਲੱਖ ਰੁਪਏ ਦਾ ਬੀਮਾ ਕਵਰ ਹੋਵੇਗਾ ।
ਇਸ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਦਲਵਿੰਦਰਜੀਤ ਸਿੰਘ ਨੇ ਸਿਹਤ ਬੀਮਾ ਯੋਜਨਾ ਦੇ ਚੱਲ ਰਹੇ ਕੰਮ ਕਾਜ ਦੀ ਸਮਿਖਿਆ ਕਰਦੇ ਹੋਏ ਦੱਸਿਆ ਕਿ ਹੁਣ ਜਿਲੇ ਵਿੱਚ ਚਲ ਰਹੇ 41 ਸੇਵਾ ਕੇਂਦਰਾਂ ਵਿੱਚ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ ਅਤੇ ਇਸ ਤੋਂ ਇਲਾਵਾ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਇਹ ਕਾਰਡ ਬਣਨਗੇ। ਉਹਨਾਂ ਦੱਸਿਆ ਕਿ ਦੱਸਿਆ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ। ਉਨਾਂ ਦੱਸਿਆ ਕਿ ਯੋਜਨਾ ਲਾਗੂ ਹੋਣ ਦੇ ਨਾਲ ਅਮੀਰਾਂ ਦੇ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ 89 ਨਾਮੀ ਗ੍ਰਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ,ਸਬ ਡਿਵੀਜ਼ਨਲ ਹਸਪਤਾਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਇਹ ਕਾਰਡ ਬਣਨਗੇ। ਉਹਨਾਂ ਦੱਸਿਆ ਕਿ ਲੋਕਾਂ ਦੇ ਘਰਾ ਵਿੱਚ ਪਰਚੀਆਂ ਭੇਜੀਆਂ ਜਾਣਗੀਆਂ, ਜਿਸ ਵਿੱਚ ਇਹਨਾ ਦਾ ਸੀ.ਐੱਸ ਸੀ ਸੈਂਟਰ ਦਾ ਨਾਮ, ਦਿਨ, ਤਰੀਕ ਸਭ ਲਿਖਿਆ ਹੋਵੇਗਾ। ਕਿ ਕਦੋਂ ਜਾ ਕੇ ਤੁਸੀ ਇਸ ਕਾਰਡ ਬਣਾ ਸਕਦੇ ਹੋ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜਰੂਰੀ ਹੈ । ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਲਿਆ ਦਿੱਤੀ ਹੈ ਜਿਸ ਨਾਲ ਲੋਕ ਹੁਣ ਆਪਣਾ ਸਾਰਾ ਇਲਾਜ ਮੁਫਤ ਕਰਾ ਸਕਣਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਉਹ ਖੁਦ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
==–