Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

PM ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ-

ਖ਼ਬਰ ਸ਼ੇਅਰ ਕਰੋ
051768
Total views : 168654

ਜਲੰਧਰ, 1 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਸਥਿਤ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੀ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਪੰਜਾਬ ਦੀ ਇਸ ਮਿੱਟੀ ਨੂੰ ਪ੍ਰਣਾਮ (ਨਮਨ) ਕਰਦਾ ਹਾਂ। ਅੱਜ ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਦਾ ਪਵਿੱਤਰ ਮੌਕਾ ਹੈ। ਮੈਨੂੰ ਇਸ ਸ਼ੁਭ ਮੌਕੇ ‘ਤੇ ਤੁਹਾਡੇ ਸਾਰਿਆਂ ਦੇ ਵਿਚਕਾਰ ਆਉਣ ਦਾ ਸੁਭਾਗ ਮਿਲਿਆ ਹੈ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਸੰਤ ਰਵਿਦਾਸ ਜਯੰਤੀ ਅਤੇ ਮਾਘ ਪੂਰਨਿਮਾ ਦੀਆਂ ਮੁਬਾਰਕਾਂ ਦਿੰਦਾ ਹਾਂ।”

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਮੈਂ ਤੁਹਾਡੇ ਲਈ ਦੋ ਮਹੱਤਵਪੂਰਨ ਚੀਜ਼ਾਂ ਦੇ ਕੇ ਜਾ ਰਿਹਾ ਹਾਂ। ਪਹਿਲੀ, ਅੱਜ ਤੋਂ, ਆਦਮਪੁਰ ਹਵਾਈ ਅੱਡਾ ਸੰਤ ਰਵਿਦਾਸ ਜੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਦੂਜਾ, ਪੰਜਾਬ ਦੇ ਲੋਕਾਂ ਲਈ ਹਵਾਈ ਸੰਪਰਕ ਵਧਾਉਣ ਲਈ ਹਲਵਾਰਾ ਵਿੱਚ ਇੱਕ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ ਗਿਆ ਹੈ।”