Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਗਾਏ ਗਏ 57 ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ

ਖ਼ਬਰ ਸ਼ੇਅਰ ਕਰੋ
051750
Total views : 168632

ਜ਼ਿਲ੍ਹੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਅਤੇ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਬਣਾਏ ਜਾ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

ਡਿਪਟੀ ਕਮਿਸ਼ਨਰ ਨੇ ਕੈਂਪਾਂ ਦਾ ਦੌਰਾ ਕਰਕੇ ਰਜਿਸ਼ਟ੍ਰੇਸ਼ਨ ਪ੍ਰਕ੍ਰਿਆ ਦਾ ਜਾਇਜ਼ਾ ਲਿਆ

ਅੰਮ੍ਰਿਤਸਰ, 3 ਫਰਵਰੀ ( ਡਾ. ਮਨਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਣਨੇ ਸ਼ੁਰੂ ਹੋ ਗਏ ਹਨ। ਅੱਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ 57 ਮੋਬਾਇਲ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਅਤੇ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਮੌਕੇ `ਤੇ ਜਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਿਹਤ ਯੋਜਨਾ ਦਾ ਕਾਰਡ ਬਣਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਲੋਕਾਂ ਨੂੰ ਵੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਪ੍ਰੇਰਿਤ ਕਰਨ।

ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਸਿਹਤ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾਂ ਦਾ ਸਿਹਤ ਬੀਮਾ ਕਵਰ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 89 ਨਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅੰਮ੍ਰਿਤਸਰ, ਸਬ ਡਿਵੀਜ਼ਨਲ ਹਸਪਤਾਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਇਹ ਕਾਰਡ ਬਣਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹਨ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਜ਼ਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ।