Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਖ਼ਬਰ ਸ਼ੇਅਰ ਕਰੋ
051749
Total views : 168631

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 3 ਫਰਵਰੀ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰ-ਏ-ਖ਼ਾਲਸਾ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਨਰਾਇਣਗੜ੍ਹ (ਛੇਹਰਟਾ) ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜ ਪੱਧਰੀ ਸਮਾਗਮ ਦੀ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਸਭ ਤੋਂ ਪਹਿਲਾਂ ਸਵੇਰੇ 10:00 ਵਜੇ ਨਰਾਇਣਗੜ੍ਹ (ਛੇਹਰਟਾ) ਵਿਖੇ ਜੀ.ਟੀ. ਰੋਡ `ਤੇ ਸਥਾਪਿਤ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ `ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ 11:00 ਵਜੇ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਟਾਰੀ ਵਿਖੇ ਧਾਰਮਿਕ ਸਮਾਗਮ ਦੌਰਾਨ ਢਾਡੀ ਜਥੇ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲੇ ਦੇ ਬਹਾਦਰੀ ਭਰੇ ਕਾਰਨਾਮਿਆਂ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਪੰਜਾਬ ਦਾ ਉਹ ਮਹਾਨ ਯੋਧਾ ਹੋਇਆ ਹੈ ਜਿਸ ਦੀ ਬਹਾਦਰੀ ਦੇ ਗੀਤ ਅੱਜ ਤੱਕ ਵੀ ਗਾਏ ਜਾਂਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਨਰਾਇਣਗੜ੍ਹ (ਛੇਹਰਟਾ) ਅਤੇ ਅਟਾਰੀ ਵਿਖੇ ਪਹੁੰਚਣ ਅਤੇ ਇਸ ਮਹਾਨ ਯੋਧੇ ਨੂੰ ਆਪਣੀ ਅਕੀਦਤ ਭੇਟ ਕਰਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. -2 ਸ. ਮਨਕੰਵਲ ਸਿੰਘ ਚਾਹਲ, ਐੱਸ.ਈ. ਨਗਰ ਨਿਗਮ ਸੰਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਨਗਰ ਨਿਗਮ ਡਾ. ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।