Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ

ਖ਼ਬਰ ਸ਼ੇਅਰ ਕਰੋ
050282
Total views : 166226

ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ
ਹੋਰ ਵਿਭਾਗਾਂ ਵੱਲੋਂ ਵੀ ਸਟਾਲ ਲਗਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਕਰਵਾਇਆ ਜਾਵੇਗਾ ਜਾਣੂ
ਜ਼ਿਲ੍ਹਾ ਪ੍ਰਸ਼ਾਸਨ ਨੇ ਬਜ਼ੁਰਗਾਂ ਨੂੰ ਇਸ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ ਦੀ ਅਪੀਲ ਕੀਤੀ

ਅੰਮ੍ਰਿਤਸਰ, 4 ਫਰਵਰੀ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਇੱਕ ਵਿਸ਼ੇਸ਼ ਕੈਂਪ 7 ਫਰਵਰੀ 2026 ਸਵੇਰੇ 10:00 ਵਜੇ ਜਗਦੀਸ਼ ਸਦਨ ਹਾਲ ਡਲਿਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਲਗਾਇਆ ਜਾਵੇਗਾ।
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਲੱਗਣ ਵਾਲੇ ਵਿਸ਼ੇਸ਼ ਕੈਂਪ ਦੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀ ਅਮਨਪ੍ਰੀਤ ਸਿੰਘ ਗਿੱਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਸ. ਗਿੱਲ ਨੇ ਦੱਸਿਆ ਕਿ 7 ਫਰਵਰੀ ਨੂੰ ਲੱਗਣ ਵਾਲੇ ਇਸ ਕੈਂਪ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾ ਕੇ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ, ਅੱਖਾਂ ਦਾ ਚੈਕਅੱਪ, ਨੱਕ ਦਾ ਚੈਕਅੱਪ, ਕੰਨ ਦਾ ਚੈਕਅੱਪ, ਗਲੇ ਦਾ ਚੈਕਅੱਪ, ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਚੈਕਅੱਪ, ਫਿਜਿਓਥੈਰੇਪੀ, ਛਾਤੀ ਸਬੰਧੀ ਸਮੱਸਿਆਵਾਂ ਦਾ ਚੈੱਕਅੱਪ, ਖ਼ੂਨ ਅਤੇ ਸ਼ੂਗਰ ਦਾ ਚੈਕਅੱਪ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਮਾਹਿਰਾਂ ਵੱਲੋਂ ਬਜ਼ੁਰਗਾਂ ਨੂੰ ਨਿਰੋਗ ਰਹਿਣ ਲਈ ਵੱਖ-ਵੱਖ ਯੋਗ ਆਸਣਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਪੁਰਸ਼ ਬਜ਼ੁਰਗ ਜਿਹਨਾਂ ਦੀ ਉਮਰ 65 ਸਾਲ ਅਤੇ ਇਸਤਰੀ ਬਜ਼ੁਰਗ ਜਿਹਨਾਂ ਦੀ ਉਮਰ 58 ਸਾਲ ਹੋ ਚੁੱਕੀ ਹੈ ਅਤੇ ਪਤੀ-ਪਤਨੀ ਦੋਵਾਂ ਦੀ ਜ਼ਮੀਨ ਦੀ ਹੱਦਬੰਦੀ ਢਾਈ ਏਕੜ ਨਹਿਰੀ ਜਾਂ ਫਿਰ 5 ਏਕੜ ਬਰਾਨੀ ਜ਼ਮੀਨ ਹੈ, ਉਹਨਾਂ ਯੋਗ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਲਗਾਉਣ ਲਈ ਆਨ-ਲਾਈਨ ਅਪਲਾਈ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਬਜ਼ੁਰਗ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੋਈ ਤਾਂ ਉਹ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹੋਰ ਵਿਭਾਗਾਂ ਵੱਲੋਂ ਵੀ ਸਟਾਲ ਲਗਾ ਕੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀ ਅਮਨਪ੍ਰੀਤ ਸਿੰਘ ਗਿੱਲ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਸ ਕੈਂਪ ਵਿੱਚ ਲਿਆਉਣ ਅਤੇ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਬਜ਼ੁਰਗਾਂ ਦੇ ਮਾਣ-ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।