ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ

ਖ਼ਬਰ ਸ਼ੇਅਰ ਕਰੋ
052393
Total views : 169512

ਅੰਮ੍ਰਿਤਸਰ 5 ਫਰਵਰੀ-(ਡਾ. ਮਨਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ Special Intensive Revision (SIR) ਦੀ ਪ੍ਰੀ-ਐਕਟੀਵਿਟੀਜ ਤਹਿਤ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦਾ 2003 ਦੀ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਨਾਲ ਮਿਲਾਨ ਦਾ ਕੰਮ ਚੱਲ ਰਿਹਾ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸ਼ੁੱਧ, ਅਪਡੇਟ ਅਤੇ ਗਲਤੀਆਂ ਰਹਿਤ ਬਣਾਉਣਾਂ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਦਲਵਿੰਦਰਜੀਤ ਸਿੰਘ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੱਸਿਆ ਕਿ SIR ਦੀ ਪ੍ਰਕਿਰਿਆ ਦੌਰਾਨ ਨਾਗਰਿਕਾ ਦੇ ਨਵੇਂ ਨਾਮ ਵੋਟਰ ਸੂਚੀ ਵਿੱਚ ਦਰਜ ਕਰਨ, ਮਰ ਚੁੱਕੇ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣ, ਪਤੇ ਵਿੱਚ ਸੋਧ ਕਰਨ ਅਤੇ ਦੁਹਰਾਏ ਗਏ ਨਾਮਾ ਨੂੰ ਵੋਟਰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁੱਕਤ 2134 ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਤੋਂ ਉਪਰੋਕਤ ਜਾਣਕਾਰੀ ਇਕੱਠੀ ਕਰਨਗੇ।
ਜਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਲੋੜੀਂਦੀ ਜਾਣਕਾਰੀ ਤੇ ਦਸਤਾਵੇਜ ਮੁਹੱਈਆ ਕਰਵਾਉਣ ਤਾਂ ਜੋ ਵੋਟਰ ਸੂਚੀ ਸਹੀ ਅਤੇ ਅਪਡੇਟ ਬਣਾਈ ਜਾ ਸਕੇ।
ਫਾਈਲ ਫੋਟੋ : ਸ਼੍ਰੀ ਦਲਵਿੰਦਰਜੀਤ ਸਿੰਘ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ
==–