Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ

ਖ਼ਬਰ ਸ਼ੇਅਰ ਕਰੋ
048779
Total views : 163259

ਸੂਬਾ ਪੱਧਰੀ ਪ੍ਰਕਾਸ਼ ਪੁਰਬ ਸਮਾਗਮ ਚ ਹਾਜਰੀ ਭਰ ਕੇ ਮੁੱਖ ਮੰਤਰੀ ਮਾਨ ਭਾਈਚਾਰਕ ਸਾਂਝ ਤੇ ਸੂਬੇ ਦੀ ਖੁਸ਼ਹਾਲੀ ਲਈ ਕਰਨਗੇ ਅਰਦਾਸ- ਧਾਲੀਵਾਲ
ਸ. ਧਾਲੀਵਾਲ ਅੱਜ ਪਵਿੱਤਰ ਤਪ ਅਸਥਾਨ ਖੁਰਾਲਗੜ ਸਾਹਿਬ ਵਿਖੇ ਹੋਏ ਸ਼ਰਧਾ ਨਾਲ ਨਤਮਸਤਕ-
ਅੰਮ੍ਰਿਤਸਰ/ਅਜਨਾਲਾ, 5 ਫਰਵਰੀ (ਡਾ. ਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਤੀ ਯੁੱਗ ਦੇ ਪੂਜਨੀਕ ਸੰਤ , ਸਰਬ ਸਾਂਝੀਵਾਲਤਾ ਅਤੇ ਮਾਨਵਤਾ ਦੀ ਭਲਾਈ ਦੇ ਮਹਾਨ ਉਸਰਈਏ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲ ਭਰ ਪੰਜਾਬ ਦੇ ਵੱਖ ਵੱਖ ਪਿੰਡਾਂ , ਸ਼ਹਿਰਾਂ ਤੇ ਜ਼ਿਲਾ੍ਹ ਪੱਧਰ ਤੇ ਸ਼ਰਧਾ ਨਾਲ ਪੰਜਾਬ ਸਰਕਾਰ ਵਲੋਂ ਸਜਾਏ ਜਾਣ ਵਾਲੇ ਸਮਾਗਮਾਂ ਦਾ ਆਗਾਜ਼ ਕੱਲ 6 ਫਰਵਰੀ ਨੂੰ ਸ੍ਰੀ ਗੁਰੁ ਰਵੀਦਾਸ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਤਪ ਅਸਥਾਨ ਅਤੇ ਮੀਨਾਰ-ਏ-ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਸਜਾਏ ਜਾਣ ਵਾਲੇ ਰਾਜ ਪੱਧਰੀ ਪ੍ਰਕਾਸ਼ ਉਤਸਵ ਸਮਾਰੋਹ ਨਾਲ ਹੋਵੇਗਾ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਹਾਜ਼ਰੀ ਭਰ ਕੇ ਸੂਬੇ ਦੀ ਸੁੱਖ ਸ਼ਾਂਤੀ , ਖੁਸ਼ਹਾਲੀ, ਤੇ ਰਵਾਇਤੀ ਫਿਰਕੂ ਸਦਭਾਵਨਾ ਤੇ ਚੜਦੀ ਕਲਾ ਲਈ ਅਰਦਾਸ ਕਰਨਗੇ। ਸ. ਧਾਲੀਵਾਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਵਿੱਤਰ ਇਤਿਹਾਸਕ ਅਸਥਾਨ ਸ੍ਰੀ ਗੁਰੁ ਰਵੀਦਾਸ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਤਪ ਅਸਥਾਨ ਅਤੇ ਮੀਨਾਰ-ਏ-ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ। ਸ. ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਜੀਵਨ ਮਨੁੱਖਤਾ , ਬਰਾਬਰੀ ਤੇ ਸਮਾਜਿਕ ਅਟੁੱਟਵੀਂ ਸ਼ਾਂਝ ਦਾ ਸੰਦੇਸ਼ ਦਿੰਦਾ ਹੈ ਅਤੇ ਇਹ ਪਵਿੱਤਰ ਤਪ ਅਸਥਾਨ ਵਿਖੇ ਨਤਮਸਤਕ ਹੋ ਕੇ ਉਨ੍ਹਾਂ(ਸ. ਧਾਲੀਵਾਲ) ਨੂੰ ਸਵਰਗ ਜਿਹਾ ਸਕੂਨ ਪ੍ਰਾਪਤ ਹੋਇਆ ਹੈ। ਅਤੇ ਇਸ ਅਸਥਾਨ ਤੇ ਕੱਲ 6 ਫਰਵਰੀ ਨੂੰ ਸਜਾਏ ਜਾਣ ਵਾਲੇ ਰਾਜ ਪੱਧਰੀ ਪ੍ਰਕਾਸ਼ ਉਤਸਵ ਸਮਾਰੋਹ ਨੂੰ ਸਫਲ , ਗੌਰਵਮਈ, ਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ , ਤਾਂ ਜੋ ਸ਼ਰਧਾਲੂਆਂ ਨੂੰ ਕੋਈ ਵੀ ਅਸੁਵਿਧਾ ਦਰਪੇਸ਼ ਨਾ ਹੋਵੇ। ਸ. ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੁ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਮਨਾਏ ਜਾਣ ਸੰਬੰਧੀ ਉਲੀਕੇ ਗਏ ਪ੍ਰੋਗਰਾਮਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਡੇਰਾ ਸੱਚਖੰਡ ਬੱਲਾਂ ਵਿੱਚ ਗੁਰੂ ਰਵਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾ ਰਿਹਾ ਹੈ। ਜਿਸ ਦੇ ਮਨੋਰਥ ਲਈ ਬਕਾਇਦਾ ਸਾਢੇ10 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਰਵੀਦਾਸ ਬਾਣੀ ਅਧਐਨ ਸੈਂਟਰ ਦੇ ਨਾਂਅ ਤੇ ਖਰੀਦੀ ਗਈ ਜਮੀਨ ਦੀ ਰਜਿਸਟਰੀ ਬਕਾਇਦਾ ਕਰਵਾ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਲ 6 ਫਰਵਰੀ ਨੂੰ ਰਾਜ ਪੱਧਰੀ ਸਮਾਗਮ ਨਾਲ ਆਗਾਜ਼ ਹੋਣ ਪਿੱਛੋਂ 27 ਫਰਵਰੀ ਤੋਂ ਅਗਲੇ ਸਾਲ ਫਰਵਰੀ ਮਹੀਨੇ ਤੱਕ ਸਮਰਪਿਤ ਸਮਾਗਮ ਕਰਵਾਏ ਜਾਣਗੇ। ਇਸੇ ਪੜਾਅ ‘ਚ ਨਵੰਬਰ 2026 ‘ਚ ਖੁਰਾਲਗੜ ਸਾਹਿਬ ਵਿਖੇ ਧਾਰਮਿਕ ਸ਼ਖੀਅਤਾਂ ਦੀ ਸ਼ਮੂਲੀਅਤ ਨਾਲ ਮਹਾਨ ਕੀਰਤਨ ਦਰਬਾਰ ਅਤੇ ਬੇਗਮ ਪੁਰਾ ਸਮਾਗਮ ਸਜਾਇਆ ਜਾਵੇਗਾ। ਜਦੋਂਕਿ ਗੁਰੁ ਰਵੀਦਾਸ ਜੀ ਦੇ ਜੀਵਨ , ਸਿੱਖਿਆ, ਯਾਤਰਾਵਾਂ ਸੰਬੰਧੀ ਪੰਜਾਬ ਭਰ ‘ਚ ਪਿੰਡ, ਪਿੰਡ , ਕਸਬਿਆਂ ਤੇ ਸ਼ਹਿਰਾਂ ‘ਚ ਸਮਾਗਮ ਸਜਾਏ ਜਾਣ ਲਈ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮਾਹੌਲ ‘ਚ ਜਦੋਂ ਫਿਰਕਾਪ੍ਰਸਤ ਤੇ ਕੱਟੜ ਪੰਥੀ ਤਾਕਤਾਂ ਸਿਰ ਚੱੁਕ ਰਹੀਆਂ ਹੋਣ ਤਾਂ ਉਸ ਸਮੇਂ ਸ੍ਰੀ ਗੁਰੁ ਰਵੀਦਾਸ ਜੀ ਮਹਾਰਾਜ ਜੀ ਦੀਆਂ ਜਾਤ ਪਾਤ ਤੋਂ ਉੱਪਰ ਉੱਠ ਕੇ ਸਰਬ ਸਾਂਝੀਵਾਲਤਾ ਅਤੇ ਮਾਨਵਤਾ ਦੀ ਭਲਾਈ ਦੀਆਂ ਸਿੱਖਿਆਵਾਂ ਪੂਰੀ ਤਰਾਂ ਪ੍ਰਸੰਗਿਕ ਹੋ ਨਿਬੜਦੀਆਂ ਹਨ।
ਕੈਪਸ਼ਨ: ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪਵਿੱਤਰ ਇਤਿਹਾਸਕ ਅਸਥਾਨ ਸ੍ਰੀ ਗੁਰੁ ਰਵੀਦਾਸ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਤਪ ਅਸਥਾਨ ਅਤੇ ਮੀਨਾਰ-ਏ-ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ।