Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਖ਼ਬਰ ਸ਼ੇਅਰ ਕਰੋ
050284
Total views : 166229

ਕਿਹਾ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ-

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਨੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਹੋਰਨਾਂ ਮੁਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ-

ਅੰਮ੍ਰਿਤਸਰ, 8 ਫਰਵਰੀ (ਡਾ. ਮਨਜੀਤ ਸਿੰਘ) – ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ਵਿਚ ਕੋਰ ਗਰੁੱਪ ਬਣਾਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ, ਸਮਾਜ ਸੇਵੀਆਂ, ਸਰਪੰਚਾਂ ਅਤੇ ਹੋਰਨਾਂ ਮੁਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ।

ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦੇ ਕੋਰ ਗਰੁੱਪ ਬਣਾਏ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ ‘ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਵੀ ਜਾਰੀ ਕੀਤਾ ਗਿਆ ਹੈ।

ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਦੀ ਭਲਾਈ ਦੇ ਕੰਮ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਵਿੱਚ ਵੀ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਨੂੰ ਮਨੁੱਖਤਾ ਦੀ ਬਿਹਤਰੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪ੍ਰਸ਼ਾਸਨ ਦੀਆਂ ਬਾਹਵਾਂ ਬਣ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਦੌਰਾਨ ਉਨ੍ਹਾਂ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ। ਇਸ ਮੌਕੇ ਸਮਾਜ ਸੇਵੀਆਂ ਅਤੇ ਹੋਰਨਾਂ ਮੁਹਤਬਰਾਂ ਵੱਲੋਂ ਮਨੁੱਖੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੀਆਂ ਸ਼ਹਿਰ ਦੀਆਂ ਸਮੱਸਿਆਵਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦੇ ਸਨਮੁੱਖ ਰੱਖੀਆਂ, ਜਿਸ ਦੇ ਯੋਗ ਹੱਲ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਅਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਸਨ।
—-