Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਬਾਬਾ ਨਿਹਾਲ ਦਾਸ ਜੀ ਦੀ ਯਾਦ ‘ਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ, ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ੳ ਨੇ ਭਰੀ ਹਾਜ਼ਰੀ-

ਖ਼ਬਰ ਸ਼ੇਅਰ ਕਰੋ
053182
Total views : 170581

ਅੰਮ੍ਰਿਤਸਰ 13 ਫਰਵਰੀ-(ਡਾ. ਮਨਜੀਤ ਸਿੰਘ)- ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬਾਬਾ ਨਿਹਾਲ ਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ।
ਸ: ਈਟੀਓ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ ਅਤੇ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਬੱਡੀ ਸਮੇਤ ਹੋਰ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ‘ਤੇ ਹੋ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ।
ਕਬੱਡੀ ਕੱਪ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਕੈਪਸ਼ਨ : ਵੱਖ –ਵੱਖ ਤਸਵੀਰਾਂ
==–