




Total views : 163373






Total views : 163373ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਲਿਆ ਅਸ਼ੀਰਵਾਦ-
ਪੰਜਾਬ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ – ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ ਵਿਧਾਇਕਾਂ ਨੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੱਤੀ-
ਅੰਮ੍ਰਿਤਸਰ, 14 ਫਰਵਰੀ ( ) – ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਉੱਪਰ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਸ਼ੇਸ਼ ਤੌਰ `ਤੇ ਦਿੱਲੀ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਜੇ ਦੱਤ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਸੋਨੀਆ ਮਾਨ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮ੍ਰਿਤਸਰ (ਦਿਹਾਤੀ) ਸ੍ਰੀ ਸੋਹੇਲ ਮੀਰ ਕਾਸਿਮ, ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।
ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਭਗਵਾਨ ਵਾਲਮੀਕਿ ਜੀ ਦਾ ਸ਼ੁਕਰਾਨਾਂ ਕਰਨ ਦੇ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਪੂਰੀ ਦੁਨੀਆਂ ਵਿੱਚ ਆਪਣੀ ਰੂਹਾਨੀ ਸ਼ਕਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਟਹਿਲ-ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸੁੰਦਰੀਕਰਨ ਵੱਲ ਹੋਰ ਵੀ ਧਿਆਨ ਦਿੱਤਾ ਜਾਵੇਗਾ। ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਸਾਰਿਆਂ ਨੂੰ ਸੱਦਾ ਕਿ ਆਓ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿੱਚ ਮਿਲ ਕੇ ਆਪਣਾ ਯੋਗਦਾਨ ਪਾਈਏ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕਾਂ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦਾ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਨਿਯੁਕਤ ਕਰਨ `ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਇਸ ਤੀਰਥ ਸਥਲ ਦੀ ਸੇਵਾ-ਸੰਭਾਲ ਹੋਰ ਵੀ ਬਿਹਤਰ ਢੰਗ ਨਾਲ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਦੇ ਵਿਕਾਸ ਅਤੇ ਸੁੰਦਰੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦਾ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਨਿਯੁਕਤ ਕਰਨਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਸਮੁੱਚੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਨਿਯੁਕਤੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਹੋਰ ਵਿਧਾਇਕ ਸਾਹਿਬਾਨ ਵੱਲੋਂ ਵੀ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਜਨਰਲ ਮੈਨੇਜਰ ਸ੍ਰੀ ਸੁਖਮਨ ਸਿੰਘ, ਮਾਝਾ ਜੋਨ ਦੇ ਸਕੱਤਰ ਸ੍ਰੀ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਡਾ. ਇੰਦਰਪਾਲ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਡੀ.ਐੱਸ.ਪੀ. ਰਾਜਾਸਾਂਸੀ ਸ੍ਰੀ ਨੀਰਜ ਕੁਮਾਰ ਤੋਂ ਇਲਾਵਾ ਹੋਰ ਵੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਸਨ।







