Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੋਸ਼ਣ ਦੀ ਪੜ੍ਹਾਈ ਦੀ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ-

ਖ਼ਬਰ ਸ਼ੇਅਰ ਕਰੋ
051760
Total views : 168646

ਅੰਮ੍ਰਿਤਸਰ 16 ਫਰਵਰੀ-(ਡਾ. ਮਨਜੀਤ ਸਿੰਘ)- ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਂਗਨਵਾੜੀ ਵਰਕਰਾਂ ਦੀ ਤੀਸਰੇ ਬੈਚ ਮਜੀਠੇ ਦੀ 13, 14 ਅਤੇ 16 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਾਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ Early Stimulation (03 ਸਾਲ) ਅਤੇ Early childhood Care and Education (03 ਸਾਲ) ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਇਹ ਟ੍ਰੇਨਿੰਗ ਲੈਣ ਨਾਲ ਆਂਗਨਵਾੜੀ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ – ਨਾਲ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਵਿਚ ਵੀ ਸੁਧਾਰ ਆਵੇਗਾ।
ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਵੱਖ – ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ, ਸੀਡੀਪੀਓ ਸ਼੍ਰੀ ਜਸਪ੍ਰੀਤ ਸਿੰਘ, ਬਲਾਕ ਕੋਆਰਡੀਨੇਟਰ, ਸੁਜਾਤਾ। ਕੋਆਰਡੀਨੇਟਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।
==-