Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਮੀਟਰ ਰੀਡਰ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਸਲਾਨਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ-

ਖ਼ਬਰ ਸ਼ੇਅਰ ਕਰੋ
051822
Total views : 168719

ਅੰਮ੍ਰਿਤਸਰ ,19 ਫਰਵਰੀ- ਗੁਰਦੁਆਰਾ ਸ੍ਰੀ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਬਿਜਲੀ ਬੋਰਡ ਦੀ ਮੀਟਰ ਰੀਡਰ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੀਟਰ ਰੀਡਰ ਸਟਾਫ ਦੀ ਚੜਦੀਕਲਾ ਵਾਸਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਭਰਾ ਸਤਿੰਦਰ ਸਿੰਘ, ਮੈਡਮ ਸੂਨੈਨਾ ਰੰਧਾਵਾ, ਸਰਬਜੀਤ ਕੌਰ ਅਤੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ ਮੈਂਬਰ ਪੰਜਾਬ ਸਰਵਿਸ ਸਲੈਕਸ਼ਨ ਬੋਰਡ,ਚੇਅਰਮੈਨ ਛਨਾਖ ਸਿੰਘ ,ਖਜਾਨ ਸਿੰਘ ਅਤੇ ਬਿਜਲੀ ਬੋਰਡ ਐਕਸੀਅਨ ਡਵੀਜ਼ਨ ਜੰਡਿਆਲਾ ਗੁਰੂ ਗੁਰਮੁਖ ਸਿੰਘ, ਫਤਿਹਪੁਰ ਸਬ ਡਵੀਜ਼ਨ ਤੋਂ ਐਸ ਡੀ ਓ

ਪੰਕਜ ਕੁਮਾਰ, ਜੰਡਿਆਲਾ ਗੁਰੂ ਦੇ ਐਸਡੀਓ ਸੁਖਜੀਤ ਸਿੰਘ, ਜੰਡਿਆਲਾ ਡਵੀਜ਼ਨ ਤੋਂ ਅਮਨਪ੍ਰੀਤ ਸਿੰਘ, ਸੁਪਰਡੈਂਟ ਹਰਪ੍ਰੀਤ ਸਿੰਘ , ਅਕਾਊਂਟੈਂਟ ਗੀਤਿਕਾ, ਜਸਪ੍ਰੀਤ ਸਿੰਘ ਆਦਿ ਸਮੂਹ ਸਟਾਫ ਨੇ ਹਾਜਰੀ ਭਰੀ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਦੇ ਪਤਨੀ ਸੁਹਿੰਦਰ ਕੌਰ ਨੇ ਸਮੂਹ ਸਟਾਫ ਅਤੇ ਯੂਨੀਅਨ ਮੈਂਬਰਾਂ ਦਾ ਧੰਨਵਾਦ ਕੀਤਾ,  ਉਪਰੰਤ ਜੰਡਿਆਲਾ ਗੁਰੂ ਤੋ ਐਕਸੀਅਨ ਗੁਰਮੁਖ ਸਿੰਘ ਨੇ ਸ਼੍ਰੀਮਤੀ ਸੁਹਿੰਦਰ ਕੌਰ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਤੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ ਨੇ ਅਤੇ ਉਹਨਾਂ ਦੀ ਟੀਮ ਨੇ ਇਸ ਮੌਕੇ ਆਏ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਇਹਨਾਂ ਸਾਰਿਆਂ ਤੋਂ ਇਲਾਵਾ ਮੀਟਰ ਸੂਰਜ ਸਿੰਘ, ਸੁਖਬੀਰ ਸਿੰਘ ਲਵਲਦੀਪ ਸਿੰਘ, ਗੁਰਪ੍ਰੀਤ ਸਿੰਘ ਸੁਖਦੀਪ ਸਿੰਘ ,ਵਰਿੰਦਰ ਸਿੰਘ,ਕਰਨਪਾਲ ਸਿੰਘ, ਰਾਜਦੀਪ ਸਿੰਘ, ਦਿਨੇਸ ਸੋਨੀ, ਵਰਿੰਦਰ ਸਿੰਘ, ਕੁਲਸੇਰ ਸਿੰਘ ਆਦਿ ਮੀਟਰ ਰੀਡਰ ਹਾਜਰ ਸਨ।