Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ ਦੇ ਹੁਕਮ ਜਾਰੀ-

ਖ਼ਬਰ ਸ਼ੇਅਰ ਕਰੋ
051824
Total views : 168721

ਅੰਮ੍ਰਿਤਸਰ 20 ਫਰਵਰੀ-(ਡਾ. ਮਨਜੀਤ ਸਿੰਘ)- ਮਾਨਯੋਗ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ, ਫੇਸ 8, ਐੱਸ.ਏ.ਐੱਸ ਨਗਰ, ਮੁਹਾਲੀ ਜੀ ਵੱਲੋਂ ਅਰਧ ਸਰਕਾਰੀ ਪੱਤਰ ਨੰਬਰ 2716 ਮਿਤੀ 06.02.2026 ਰਾਹੀਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ-2026 (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆਵਾਂ ਜੋ ਕਿ 04.04.2026 ਦੁਪਹਿਰ 02.15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਦੇ ਨਾਲ-ਨਾਲ ਅਤੇ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਸ੍ਰੀ ਰੋਹਿਤ ਗੁਪਤਾ, ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਵਿੱਚ ਉਪਰੋਕਤ ਪ੍ਰੀਖਿਆਵਾਂ ਨੂੰ ਨਿਰਵਿਘਣ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਪ੍ਰਾਪਤ ਹੋਈ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਬੀ.ਐਨ.ਐਸ.ਐਸ. ਲਾਗੂ ਕੀਤਾ ਹੈ।
ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਕਮਿਸ਼ਨਰ ਪੁਲਿਸ, ਅੰਮ੍ਰਿਤਸਰ (ਸ਼ਹਿਰ) ਅਤੇ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਇਹ ਹੁਕਮ ਦੀ ਪਾਲਣਾ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਉਣ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧਾਂ ਲਈ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣਗੇ।
ਇਹ ਹੁਕਮ 4 ਅਪ੍ਰੈਲ, 2026 ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।