Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’-

ਖ਼ਬਰ ਸ਼ੇਅਰ ਕਰੋ
053175
Total views : 170572

ਰੰਗਲਾ ਪੰਜਾਬ ਉਤਸਵ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ

ਪ੍ਰਸਿੱਧ ਪੰਜਾਬੀ ਗਾਇਕਾਂ ਵੱਲੋਂ ਤਿੰਨੇ ਦਿਨ ਲਗਾਏ ਜਾਣਗੇ ਗਾਇਕੀ ਦੇ ਅਖਾੜੇ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਰੰਗਲਾ ਪੰਜਾਬ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ

ਅੰਮ੍ਰਿਤਸਰ, 23 ਫਰਵਰੀ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਉਤਸਵ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਇਸ ਰੰਗਲਾ ਪੰਜਾਬ ਉਤਸਵ ਦੀ ਕਾਮਯਾਬੀ ਲਈ ਵੱਖ-ਵੱਖ ਵਿਭਾਗੀ ਕਮੇਟੀਆਂ ਦਾ ਗਠਨ ਕਰਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਮੈਦਾਨ ਵਿੱਚ ਹੋਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਸ਼ੁਰੂ ਹੋਵੇਗਾ ਜੋ 1 ਮਾਰਚ 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਇਹ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਜਾਵੇਗਾ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾਵੇਗਾ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਪੰਜਾਬ ਦੇ ਲਜ਼ੀਜ਼ ਪਕਵਾਨਾਂ ਦਾ ਸਵਾਦ ਵੀ ਚੱਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ 27, 28 ਫਰਵਰੀ ਅਤੇ 1 ਮਾਰਚ ਨੂੰ ਲੱਗ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।