Flash News
ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਖ਼ਬਰ ਸ਼ੇਅਰ ਕਰੋ
050346
Total views : 166356

ਪ੍ਰਸਿੱਧ ਲੋਕ ਗਾਇਕ ਮਨਮੋਹਨ ਵਾਰਸ, ਜੈਜੀ ਬੀ, ਜਸਪਿੰਦਰ ਨਰੂਲਾ, ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਕੌਰ ਬੀ, ਵਿਰਾਸਤ ਸੰਧੂ, ਬਾਣੀ ਸੰਧੂ ਅਤੇ ਮੀਤ ਕੌਰ ਵੱਲੋਂ ਲਗਾਏ ਜਾਣਗੇ ਗਾਇਕੀ ਦੇ ਅਖਾੜੇ

ਰੰਗਲਾ ਪੰਜਾਬ ਉਤਸਵ ਵਿੱਚ ਆਮ ਜਨਤਾ ਦਾ ਦਾਖਲ ਹੋਵੇਗਾ ਬਿਲਕੁਲ ਮੁਫ਼ਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਰੰਗਲਾ ਪੰਜਾਬ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ

ਡਿਪਟੀ ਕਮਿਸ਼ਨਰ ਨੇ ਰੰਗਲਾ ਪੰਜਾਬ ਉਤਸਵ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 24 ਫਰਵਰੀ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਉਤਸਵ ਕਰਵਾਇਆ ਜਾ ਰਿਹਾ ਹੈ। ਰੰਗਲਾ ਪੰਜਾਬ ਉਤਸਵ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਡਿਪਟੀ ਕਮਿਸ਼ਨਰ (ਪੁਲਿਸ) ਸ. ਜੇ.ਐੱਸ. ਵਾਲੀਆ, ਡੀ.ਆਰ.ਓ. ਨਵਕੀਰਤ ਸਿੰਘ ਰੰਧਾਵਾ, ਜ਼ਿਲ੍ਹਾ ਟੂਰਿਜ਼ਮ ਅਫ਼ਸਰ ਸੁਖਮਨ ਸਿੰਘ, ਸਿਹਤ ਵਿਭਾਗ ਤੋਂ ਡਾ. ਰਜਿੰਦਰਪਾਲ ਸਿੰਘ, ਏ.ਐੱਫ਼.ਐੱਸ.ਓ. ਵਿਕਾਸ ਸ਼ਰਮਾ ਤੋਂ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਸ਼ੁਰੂ ਹੋਵੇਗਾ ਜੋ 1 ਮਾਰਚ 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਇਹ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਜਾਵੇਗਾ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾਵੇਗਾ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਪੰਜਾਬ ਦੇ ਲਜ਼ੀਜ਼ ਪਕਵਾਨਾਂ ਦਾ ਸਵਾਦ ਵੀ ਚੱਖਿਆ ਜਾ ਸਕੇਗਾ ਅਤੇ ਫੂਡ ਕੋਰਟ ਵਿੱਚ 30 ਸਟਾਲ ਲਗਾਏ ਜਾਣਗੇ। ਇਸ ਤੋਂ ਇਲਾਵਾ ਰੰਗਲਾ ਪੰਜਾਬ ਉਤਸਵ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਗਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਸ਼ਾਮ ਨੂੰ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਦੇ ਪਹਿਲੇ ਦਿਨ ਦੀ ਸ਼ਾਮ ਨੂੰ ਵਿਸ਼ਵ ਪ੍ਰਸਿੱਧ ਲੋਕ ਗਾਇਕ ਵਿਰਾਸਤ ਸੰਧੂ, ਜਸਪਿੰਦਰ ਨਰੂਲਾ ਅਤੇ ਜੈਜੀ ਬੀ ਵੱਲੋਂ ਅਖਾੜਾ ਲਗਾ ਕੇ ਦਰਸ਼ਕਾਂ ਦਾ ਮੰਨੋਰੰਜਨ ਕੀਤਾ ਜਾਵੇਗਾ। ਉਤਸਵ ਦੇ ਦੂਸਰੇ ਦਿਨ ਦੀ ਸ਼ਾਮ ਨੂੰ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਰੰਗਲਾ ਪੰਜਾਬ ਉਤਸਵ ਦੇ ਤੀਸਰੇ ਤੇ ਆਖਰੀ ਦਿਨ ਦੀ ਸ਼ਾਮ ਨੂੰ ਗਾਇਕ ਹਰਜੀਤ ਹਰਮਨ, ਬਾਣੀ ਸੰਧੂ ਅਤੇ ਮਨਮੋਹਨ ਵਾਰਿਸ ਵੱਲੋਂ ਆਪਣੀ ਗਾਇਕੀ ਰਾਹੀਂ ਰੰਗ ਬੰਨਿਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ 27, 28 ਫਰਵਰੀ ਅਤੇ 1 ਮਾਰਚ ਨੂੰ ਲੱਗ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।