Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਰੱਖਿਆ ਨੀਂਹ ਪੱਥਰ-

ਖ਼ਬਰ ਸ਼ੇਅਰ ਕਰੋ
051982
Total views : 168933

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਨੂੰ ਦਿੱਤਾ ਖ਼ੂਬਸੂਰਤ ਤੋਹਫ਼ਾ-

ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਅਤੇ ਸਹੂਲਤਾਂ ਦੀ ਰਾਖੀ ਲਈ ਵਚਨਬੱਧ – ਹਰਭਜਨ ਸਿੰਘ ਈ.ਟੀ.ੳ

ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਫਰਵਰੀ (ਡਾ. ਮਨਜੀਤ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਇਲਾਕੇ ਦੇ ਪੱਤਰਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਵੱਲੋਂ ਇਹ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਜੰਡਿਆਲਾ ਗੁਰੂ ਵਿਖੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਈ ਜਾਵੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਨ੍ਹਾਂ ਨੇ ਪੱਤਰਕਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ ਅਤੇ ਮੁੱਖ ਮੰਤਰੀ ਨੇ ਪ੍ਰੈੱਸ ਕਲੱਬ ਜੰਡਿਆਲਾ ਗੁਰੂ ਦੀ ਇਮਾਰਤ ਲਈ 1.25 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ।

ਪ੍ਰੈੱਸ ਕਲੱਬ ਜੰਡਿਆਲਾ ਗੁਰੂ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਣ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਪ੍ਰੈੱਸ ਕਲੱਬ ਪੱਤਰਕਾਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਦੀ ਇਮਾਰਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੱਤਰਕਾਰ ਇੱਥੇ ਆਪਣੀਆਂ ਮੀਟਿੰਗਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਵੱਖ-ਵੱਖ ਜਾਣਕਾਰੀ ਸੰਬੰਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾ ਸਕਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰੈਸ ਕਲੱਬ ਦਾ ਨਿਰਮਾਣ ਕੰਮ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ, ਤਾਂ ਜੋ ਇਸਦਾ ਲਾਭ ਜਲਦੀ ਤੋਂ ਜਲਦੀ ਪੱਤਰਕਾਰ ਭਾਈਚਾਰੇ ਨੂੰ ਮਿਲ ਸਕੇ।

ਇਸੇ ਦੌਰਾਨ ਜੰਡਿਆਲਾ ਗੁਰੂ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ ਹੈ।