Flash News
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ-
PM ਮੋਦੀ ਨੇ ਜਲੰਧਰ ਕੈਂਟ ਤੋਂ ਸੰਤ ਰਵਿਦਾਸ ਐਕਸਪ੍ਰੈਸ ਟ੍ਰੇਨ ਨੂੰ ਦਿਖਾਈ ਹਰੀ ਝੰਡੀ-
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-
18 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ- ਕੁਲਦੀਪ ਸਿੰਘ ਧਾਲੀਵਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ ਗਿਆਨ, ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ- ਰਾਜਪਾਲ ਗੁਲਾਬ ਚੰਦ ਕਟਾਰੀਆ
(ਐੱਸ.ਆਈ.ਆਰ.)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ- ਜ਼ਿਲ੍ਹਾ ਚੋਣ ਅਫ਼ਸਰ

ਖਾੜੀ ਦੇਸ਼ਾਂ `ਚ ਜੰਗ ਕਾਰਨ ਫਸੇ ਜ਼ਿਲ੍ਹਾ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ 0183-2226161 ਹੈਲਪ ਲਾਈਨ ਨੰਬਰ ਕੀਤਾ ਜਾਰੀ-

ਖ਼ਬਰ ਸ਼ੇਅਰ ਕਰੋ
051161
Total views : 167820

ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਮਦਦ ਲਈ ਸੂਬਾ ਪੱਧਰ `ਤੇ ਵੀ ਹੈਲਪ ਲਾਈਨ ਨੰਬਰ 0172 2260042, 0172 2260043 ਅਤੇ ਵੱਟਸਐਪ ਨੰਬਰ +91 94787 79112 ਜਾਰੀ ਕੀਤੇ-

ਅੰਮ੍ਰਿਤਸਰ, 03 ਮਾਰਚ (ਡਾ. ਮਨਜੀਤ ਸਿੰਘ) – ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਇੱਕ ਹੈਲਪ-ਲਾਈਨ ਨੰਬਰ ਜਾਰੀ ਕੀਤਾ ਹੈ। ਇਹ ਹੈਲਪ ਲਾਈਨ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ -ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਜ਼ਿਲ੍ਹਾ ਵਾਸੀ ਅਤੇ ਉਨ੍ਹਾਂ ਦੇ ਏਥੇ ਰਹਿ ਰਹੇ ਪਰਿਵਾਰ ਇਸ ਨੰਬਰ ਉੱਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ `ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ 0172 2260042, 0172 2260043 ਜਾਰੀ ਕੀਤੇ ਗਏ ਹਨ। ਲੋੜ ਪੈਣ `ਤੇ ਇਨ੍ਹਾਂ ਨੰਬਰਾਂ `ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜੇ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।