Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਬਲਾਕ ਸੰਮਤੀ ਜੰਡਿਆਲਾ ਗੁਰੂ ਚੇਅਰਮੈਨ ਤੇ ਵਾਇਸ ਚੇਅਰਮੈਨ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਅਮਰੀਕ ਸਿੰਘ ਸੋਢੀ ਚੇਅਰਮੈਨ ਅਤੇ ਰਵਿੰਦਰ ਸਿੰਘ ਵਾਈਸ ਚੇਅਰਮੈਨ ਬਣੇ-

ਖ਼ਬਰ ਸ਼ੇਅਰ ਕਰੋ
051981
Total views : 168932

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਜੰਡਿਆਲਾ ਗੁਰੂ/ਅੰਮ੍ਰਿਤਸਰ, 5 ਮਾਰਚ (ਡਾ. ਮਨਜੀਤ ਸਿੰਘ) – ਜੰਡਿਆਲਾ ਗੁਰੂ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਅੱਜ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸ. ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਨੂੰ ਚੇਅਰਮੈਨ ਅਤੇ ਸ. ਰਵਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ। ਦੱਸਣਯੋਗ ਹੈ ਕਿ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਕੁਲ 25 ਮੈਂਬਰ ਸਨ ਅਤੇ ਜਿਸ ਵਿੱਚੋਂ 21 ਬਲਾਕ ਸੰਮਤੀ ਦੇ ਮੈਂਬਰ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਨ।

ਇਸ ਮੌਕੇ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਅਤੇ ਵਾਈਸ ਚੇਅਰਮੈਨ ਸ. ਰਵਿੰਦਰ ਸਿੰਘ ਨੂੰ ਵਧਾਈ ਦਿੰਦੇ ਕਿਹਾ ਕਿ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮੱਤ ਦਿੱਤਾ ਸੀ ਅਤੇ ਇਹ ਜਿੱਤ ਆਮ ਲੋਕਾਂ ਦੀ ਜਿੱਤ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਲਦ ਹੀ ਆਪਣੀਆਂ ਮਤਾਵਾਂ-ਭੈਣਾਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਹੀ ਮਾਨ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 65000 ਤੋਂ ਵੱਧ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।

ਇਸ ਮੌਕੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਰਵਸੰਮਤੀ ਨਾਲ ਚੁਣੇ ਗਏ ਚੇਅਰਮੈਨ ਸ. ਅਮਰੀਕ ਸਿੰਘ ਸੋਢੀ ਅਤੇ ਵਾਈਸ ਚੇਅਰਮੈਨ ਸ: ਰਵਿੰਦਰ ਸਿੰਘ ਨੇ ਇਕ ਸੁਰ ਵਿਚ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੁਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਪਿੰਡਾਂ ਦੇ ਵਿਕਾਸ ਵੱਲ ਹੋਵੇਗੀ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
———–