Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਚਲਾਈ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052023
Total views : 169005

ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ `ਚ 58 ਵਿਸ਼ੇਸ਼ ਸੁਵਿਧਾ ਕੈਂਪ ਲਗਾ ਕੇ ਬਣਾਏ ਜਾ ਰਹੇ ਹਨ ਕਾਰਡ

544 ਕਾਮਨ ਸੈਂਟਰਾਂ ਤੋਂ ਇਲਾਵਾ ਡਵੀਜ਼ਨਲ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਵੀ ਬਣ ਰਹੇ ਹਨ ਸਿਹਤ ਯੋਜਨਾ ਦੇ ਕਾਰਡ

ਅੰਮ੍ਰਿਤਸਰ, 10 ਮਾਰਚ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ 58 ਸੁਵਿਧਾ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 544 ਕਾਮਨ ਸੈਂਟਰਾਂ ਵਿੱਚ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਡਵੀਜ਼ਨਲ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਹਸਪਤਾਲਾਂ ਦੇ ਨਾਲ ਨਾਮੀ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 89 ਨਾਮੀਗ੍ਰਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜ਼ਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ। ਉਨ੍ਹਾਂ ਕਾਰਡ ਬਣਾਉਣ ਦੇ ਕੰਮ ਵਿੱਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਇਸ ਕੰਮ ਦੀ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।