Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-

ਖ਼ਬਰ ਸ਼ੇਅਰ ਕਰੋ
051821
Total views : 168718

ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ

ਭਗਵੰਤ ਮਾਨ ਸਰਕਾਰ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ – ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ, 19 ਮਾਰਚ (ਡਾ. ਮਨਜੀਤ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੀ.ਐੱਸ.ਪੀ.ਸੀ.ਐੱਲ ਗੈਸਟ ਹਾਉਸ ਵਿਖੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸੀਵਰੇਜ ਬੋਰਡ, ਮਿਊਂਨੀਸੀਪਲ ਕੌਂਸਲ, ਪੀ.ਐੱਸ.ਪੀ.ਸੀ.ਐੱਲ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਾਜ਼ਰੀ ਭਰੀ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਵਿਭਾਗ ਵਾਰ ਅਧਿਕਾਰੀਆਂ ਤੋਂ ਅਪਡੇਟ ਪ੍ਰਾਪਤ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।

ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਜੰਡਿਆਲਾ ਗੁਰੂ ਹਲਕੇ ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤੱਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਵਿਕਾਸ ਦੇ ਟੀਚੇ ਸਮੇਂ ਸਿਰ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹੇਗੀ।