Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ

ਖ਼ਬਰ ਸ਼ੇਅਰ ਕਰੋ
051750
Total views : 168632

ਅਜਨਾਲਾ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਲਦੀ ਬੁੱਤ ਸਥਾਪਿਤ ਕਰਾਂਗੇ-ਧਾਲੀਵਾਲ
ਪਾਰਟੀ ਦਫਤਰ ਅਜਨਾਲਾ ਵਿਖੇ ਮਨਾਇਆ ਗਿਆ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ-
ਅੰਮ੍ਰਿਤਸਰ/ਅਜਨਾਲਾ, 23 ਮਾਰਚ(ਡਾ. ਮਨਜੀਤ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ , ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਦੀ ਅਗਵਾਈ ਵਾਲੀ ਸੂਬਾ ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਅੱਜ ਦੇਸ਼ ਦੀ ਏਕਤਾ ਦੀ ਮਜਬੂਤੀ ਅਤੇ ਪੰਜਾਬ ਦੀਆਂ ਸਾਬਕਾ ਕਾਂਗਰਸ, ਅਕਾਲੀ , ਭਾਜਪਾ ਸਰਕਾਰਾਂ ਵਲੋਂ ਕਥਿਤ ਲੋਕ ਮਾਰੂ ਤੇ ਲੁੱਟ ਖਸੁੱਟ ਨੀਤੀਆਂ ਅਪਣਾ ਕੇ ਸੋਨੇ ਦੀ ਚਿੜੀ ਕਹਾਉਂਦੇ ਪੰਜਾਬ ਦੀ ਕੀਤੀ ਦੁਰਗਤੀ ਦੀਆਂ ਅਲਾਮਤਾਂ ਨੂੰ ਨਵਿਰਤ ਕਰਕੇ ਰੰਗਲਾ ਪੰਜਾਬ ਦੀ ਮੁੜ ਸਿਰਜਣਾ ਹੀ ਇਕੋ ਇਕ ਪ੍ਰਮੁੱਖ ਏਜੰਡਾ ਹੈ।ਸ. ਧਾਲੀਵਾਲ ਅੱਜ ਪਾਰਟੀ ਦੇ ਹਲਕਾ ਪੱਧਰੀ ਮੁੱਖ ਦਫਤਰ ਅਜਨਾਲਾ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ , ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਅਮਿਤ ਔਲ ਦੀ ਅਗਵਾਈ ‘ਚ ਕਰਵਾਏ ਗਏ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਵੱਜੋਂ ਸੰਬੋਧਨ ਕਰ ਰਹੇ ਸਨ। ਸਮਾਗਮ ‘ਚ ਸ਼ਾਮਲ ਹੋਣ ਮੌਕੇ ਇਨਕਲਾਬੀ ਨਾਅਰਿਆਂ ਦੀ ਗੂੰਜ ‘ਚ ਸ. ਧਾਲੀਵਾਲ ਸਮੇਤ ਸਮਾਗਮ ‘ਚ ਮੌਜੂਦ ਪ੍ਰਮੁੱਖ ਆਹੁਦੇਦਾਰਾਂ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਫੋਟੋ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਸੱਦਾ ਦਿੱਤਾ ਕਿ ਪੰਜਾਬ ਸਮੇਤ ਦੇਸ਼ ਵਾਸੀ ਸ਼ਹੀਦੇ ਆਜ਼ਮ ਭਗਤ ਸਿੰਘ ਸਮੇਤ ਅਣਗਿਣਤ ਦੇਸ਼ ਭਗਤਾਂ ਦੀ ਸੋਚ ਦੇ ਵਾਰਿਸ ਬਨਣ ਲਈ ਅੱਗੇ ਆਉਣ ਕਿਉਂਕਿ ਦੇਸ਼ ਭਗਤਾਂ ਵਲੋਂ ਆਪਣੀਆਂ ਜਾਨਾਂ ਦੀ ਅਹੂਤੀ ਦੇ ਕੇ ਅਜਾਦ ਕਰਵਾਇਆ ਗਿਆ ਭਾਰਤ ਫਿਰ ਸਾਮਰਾਜਵਾਦ ਦੇ ਕੋਝੇ ਮਨਸੂਬਿਆਂ ਕਾਰਣ ਰਾਜਨੀਤਿਕ , ਸਮਾਜਿਕ , ਸਭਿਆਚਾਰਕ ਤੇ ਆਰਥਿਕ ਤੌਰ ਤੇ ਸਾਮਰਾਜ ਦੇ ਮੁੱਖ ਅੱਡੇ ਅਮਰੀਕਾ ਅੱਗੇ ਗਹਿਣੇ ਪਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਜਿਸ ਵਿੱਚ ਇਕ ਪ੍ਰਮੁੱਖ ਕੋਸ਼ਿਸ਼ ਵੱਜੋਂ ਅਮਰੀਕਾ ਵਲੋਂ ਭਾਰਤ ਦੀਆਂ ਵਸਤਾਂ ਤੇ ਠੋਕੇ ਗਏ 18 ਫੀਸਦੀ ਟੈਰਿਫ ਦੇ ਮੁਕਾਬਲੇ ਅਮਰੀਕਾ ਨੂੰ ਭਾਰਤ ‘ਚ ਖੇਤੀ ਅਧਾਰਿਤ ਤੇ ਹੋਰ ਆਪਣੀਆਂ ਵਸਤਾਂ ਵੇਚਣ ਲਈ ਜ਼ੀਰੋ ਟੈਰਿਫ ਦੀ ਖੁੱਲ੍ਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਵਲੋਂ ਬਕਾਇਦਾ ਅਮਰੀਕਾ -ਭਾਰਤ ਵਪਾਰ ਸਮਝੌਤਾ ਕੀਤਾ ਗਿਆ ਹੈ। ਸ. ਧਾਲੀਵਾਲ ਨੇ ਕਿਹਾ ਕਿ ਮਹਾਨ ਅਜਾਦੀ ਸੰਗਰਾਮੀਏ ਸ਼ਹੀਦੇ ਆਜ਼ਮ ਭਗਤ ਸਿੰਘ ਸਮੇਤ ਹੋਰ ਕੌਮੀ ਸ਼ਹੀਦਾਂ ਵਲੋਂ ਲਏ ਗਏ ਸੁਪਨਿਆਂ ‘ਚੋਂ ਮੁੱਖ ਸਿੱਖਿਆ , ਸਿਹਤ ਤੇ ਰੁਜਗਾਰ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਚਣਬੱਧ ਹਨ ਅਤੇ ਇਸੇ ਵਚਣਬੱਧਤਾ ਤਹਿਤ ਸਿੱਖਿਆ , ਸਿਹਤ ਤੇ ਰੁਜਗਾਰ ਦੀ ਕ੍ਰਾਂਤੀ ਲਿਆ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ। ਸ. ਧਾਲੀਵਾਲ ਨੇ ਐਲਾਨ ਦੁਹਰਾਇਆ ਕਿ ਜਲਦੀ ਹੀ ਅਜਨਾਲਾ ਵਿਖੇ ਮਾਝਾ ਵਿਰਾਸਤ ਟਰੱਸਟ ਤੇ ਨਗਰ ਪੰਚਾਇਤ ਅਜਨਾਲਾ ਦੇ ਸਹਿਯੋਗ ਨਾਲ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਜਾਵੇਗਾ। ਜਿਸ ਵਾਸਤੇ ਬਕਾਇਦਾ ਸਥਾਨ ਦੀ ਚੋਣ ਕਰਨ ਲਈ ਪ੍ਰਕਿਿਰਆ ਜਾਰੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਉੱਪ ਚੇਅਰਮੈਨ ਗੀਤਾ ਗਿੱਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਕੌਂਸਲਰ ਅਵਿਨਾਸ਼ , ਕੌਂਸਲਰ ਰਾਜਬੀਰ ਕੌਰ ਚਾਹਲ, ਤੇ ਉਨ੍ਹਾਂ ਦੇ ਪਤੀ ਯੁਵਾ ਆਗੂ ਸ਼ਿਵ ਚਾਹਲ, ਐਡਵੋਕੇਟ ਸੰਦੀਪ ਕੌਸ਼ਲ ਗੱਟੂ, ਜ਼ਿਲਾ੍ਹ ਯੋਜਨਾ ਬੋਰਡ ਮੈਂਬਰ ਹਰਪ੍ਰੀਤ ਸਿੰਘ ਸੋਹਲ, ਸੁਖਦਿਆਲ ਸਿੰਘ ਭੱਖਾ, ਸਾਬਕਾ ਡਾਇਰੈਕਟਰ ਦਲਬੀਰ ਘੁੱਲੀ੍ਹ, ਦਿਲਬਾਗ ਘੁੱਲੀ੍ਹ, ਆਦਿ ਆਗੂਆਂ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ।
ਕੈਪਸ਼ਨ: ਸ਼ਹੀਦੀ ਦਿਹਾੜੇ ਸਮਾਗਮ ‘ਚ ਸ਼ਾਮਲ ਹੋਣ ਮੌਕੇ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਤੇ ਹੋਰਾਂ ਨਾਲ।