Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050921
Total views : 167417

ਜ਼ਿਲ੍ਹਾ ਵਾਸੀ ਅਫਵਾਹਾਂ ਤੋਂ ਬਚਣ ਅਤੇ ਲੋੜ ਅਨੁਸਾਰ ਹੀ ਪੈਟਰੋਲ/ਡੀਜ਼ਲ ਦੀ ਖ਼ਰੀਦ ਕਰਨ – ਡੀਸੀ

ਅੰਮ੍ਰਿਤਸਰ, 27 ਮਾਰਚ (ਡਾ. ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਓਵਰ ਚਾਰਜਿੰਗ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੈਟਰੋਲ ਪੰਪ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪੈਟਰੋਲ ਤੇ ਡੀਜ਼ਲ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ/ਡੀਜ਼ਲ ਦੀ ਸਪਲਾਈ ਦੀ ਚਿੰਤਾ ਨਾ ਕੀਤੀ ਜਾਵੇ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ ਦੀ ਖ਼ਰੀਦ ਕੀਤੀ ਜਾਵੇ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਟਰੋਲ ਪੰਪ ਮਾਲਕ ਵੱਲੋਂ ਪੈਟਰੋਲ/ਡੀਜ਼ਲ ਲਈ ਉਵਰਚਾਰਜਿੰਗ ਕੀਤੀ ਜਾ ਰਹੀ ਹੋਵੇ ਤਾਂ ਖਪਤਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।

ਇਸ ਦੌਰਾਨ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਪਲਾਈ ਆਮ ਵਾਂਗ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਵੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਦੇ ਹੋਏ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕਰਨ।