Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂੰ-

ਖ਼ਬਰ ਸ਼ੇਅਰ ਕਰੋ
051768
Total views : 168654

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ`ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ-
ਜੰਡਿਆਲਾ ਗੁਰੂ/ਅੰਮ੍ਰਿਤਸਰ, 30 ਮਾਰਚ (ਡਾ. ਮਨਜੀਤ ਸਿੰਘ) – ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੌਰ `ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ ਪਰ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਹਰਭਜਨ ਸਿੰਘ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੌਕੇ ਬਲਾਕ ਪ੍ਰਧਾਨ/ਸਰਪੰਚ ਪਿੰਡ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਮੰਗਲ ਸਿੰਘ, ਸਰਪੰਚ ਪਿੰਡ ਮੱਖਣਵਿੰਡੀ ਸ. ਸੁਖਵਿੰਦਰ ਸਿੰਘ (ਸੁੰਦਰ), ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਖੁਰਦ, ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਕੈਪਸ਼ਨ : ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ।