Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ

ਖ਼ਬਰ ਸ਼ੇਅਰ ਕਰੋ
050920
Total views : 167415

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ —

ਗੁਰਦਾਸਪੁਰ, 9 ਜਨਵਰੀ – – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ, ਗੁਰਦਾਸਪੁਰ ਵਿਖੇ ਹੋਵੇਗਾ ਜਦਕਿ ਇਸਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗਦਾਰੀ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ 2024 ਨੂੰ ਸਵੇਰੇ 11:00 ਵਜੇ ਵੋਟ ਪ੍ਰਣ ਲਿਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ), ਬੈਸਟ ਸੁਪਰਵਾਈਜਰ ਅਤੇ ਬੈਸਟ ਬੀ.ਐੱਲ.ਓ. ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।