Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ- ਹਰਭਜਨ ਸਿੰਘ ਈ.ਟੀ.ਓ.

ਖ਼ਬਰ ਸ਼ੇਅਰ ਕਰੋ
050284
Total views : 166229

ਅੰਮ੍ਰਿਤਸਰ, 02 ਅਪ੍ਰੈਲ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਲਾਲਕਾ ਨਗਰ ਅਤੇ ਮਿਹੋਕਾ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ `ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੋਕੇ ਬਲਾਕ ਪ੍ਰਧਾਨ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਪਿੰਡ ਲਾਲਕਾ ਨਗਰ ਮਨੀਸ਼ਾ ਪਤਨੀ ਸ਼ਿਵਰਾਜ ਸਿੰਘ, ਸਰਪੰਚ ਪਿੰਡ ਮਿਹੋਕਾ ਦਵਿੰਦਰ ਸਿੰਘ, ਸਰਪੰਚ ਪਿੰਡ ਖਾਨਕੋਟ ਕੁਲਦੀਪ ਸਿੰਘ, ਸਰਪੰਚ ਪਿੰਡ ਛਾਪਾ ਰਾਮ ਸਿੰਘ ਪਲਵਿੰਦਰ ਕੌਰ, ਹਰਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਫ਼ੋਟੋ ਕੈਪਸ਼ਨ : ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਲਾਲਕਾ ਨਗਰ ਅਤੇ ਮਿਹੋਕਾ ਵਿਖੇ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ।