Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਰੱਖਣਗੇ ਨੀਂਹ ਪੱਥਰ- –

ਖ਼ਬਰ ਸ਼ੇਅਰ ਕਰੋ
051880
Total views : 168804

ਰਾਜ ਪੱਧਰੀ ਸਮਾਗਮ ਦੌਰਾਨ ਇੱਕ ਵੱਡੀ ਰੈਲੀ ਨੂੰ ਵੀ ਕਰਨਗੇ ਸੰਬੋਧਨ-

ਅਟਾਰੀ/ਅੰਮ੍ਰਿਤਸਰ, 14 ਅਪ੍ਰੈਲ (ਡਾ. ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਦਾਣਾ ਮੰਡੀ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮਹੱਤਵਪੂਰਨ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਦਾਣਾ ਮੰਡੀ ਅਟਾਰੀ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਹੋ ਰਹੇ ਇਸ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲਈਆਂ ਜਾਣ ਤਾਂ ਇਹ ਸਮਾਗਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਅਟਾਰੀ ਦੀਆਂ 121 ਪ੍ਰਮੁੱਖ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਉਪਰੰਤ ਉਨ੍ਹਾਂ ਵੱਲੋਂ ਦਾਣਾ ਮੰਡੀ ਅਟਾਰੀ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿਕਾਸ ਰੈਲੀ ਵਿੱਚ ਪਹੁੰਚਣ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ ਲਈ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਪੀਣ ਲਈ ਪਾਣੀ ਅਤੇ ਹੋਰ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਡਾਲ ਦੇ ਨੇੜੇ ਪਾਰਕਿੰਗ ਲਈ ਢੂੱਕਵੇਂ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਸਬੰਧੀ ਜੋ ਵੀ ਡਿਊਟੀ ਲਗਾਈ ਗਈ ਹੈ ਉਸ ਨੂੰ ਵਿਸ਼ੇਸ਼ ਤਰਜੀਹ ਦੇ ਕੇ ਸਮੇਂ ਸਿਰ ਪੂਰਾ ਕਰ ਲਿਆ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।