Flash News
ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ-
ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਚੋਣ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ-
ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੰਡਿਆਲਾ ਗੁਰੂ ਦੇ ਵਿਰਾਸਤੀ ਠਠਿਆਰਾ ਬਜ਼ਾਰ ਦਾ ਦੌਰਾ-

ਖ਼ਬਰ ਸ਼ੇਅਰ ਕਰੋ
050467
Total views : 166565

ਅਜਿਹੇ ਵਿਰਾਸਤੀ ਕੇਂਦਰਾਂ ਨੂੰ ਸੰਭਾਲਣਾ ਅਤੇ ਕਾਰੀਗਰਾਂ ਨੂੰ ਪ੍ਰੋਤਸਾਹਨ ਦੇਣਾ ਬਹੁਤ ਜ਼ਰੂਰੀ – ਰਾਜਪਾਲ ਪੰਜਾਬ

ਜੰਡਿਆਲਾ ਗੁਰੂ, 18 ਅਪ੍ਰੈਲ (ਨਸੀਹਤ ਟੂਡੇ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ ਵਿਰਾਸਤੀ ਠਠਿਆਰਾ ਬਜ਼ਾਰ ਦਾ ਦੌਰਾ ਕੀਤਾ ਗਿਆ, ਜੋ ਕਿ ਕਾਂਸੇ ਦੇ ਰਵਾਇਤੀ ਬਰਤਨਾਂ ਦੀ ਬਣਤ ਲਈ ਪ੍ਰਸਿੱਧ ਹੈ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ੍ਰੀ ਸ਼ਿਵ ਦੁਲਾਰ ਸਿੰਘ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਨਾਲ ਹਾਜ਼ਰ ਸਨ।

ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਠਠਿਆਰਾ ਬਜ਼ਾਰ ਜੰਡਿਆਲਾ ਗੁਰੂ ਵਿਖੇ ਕੰਮ ਕਰ ਰਹੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਕਲਾ, ਮਿਹਨਤ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਰਵਾਇਤੀ ਕਲਾਵਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਭਾਰਨ ਦੀ ਲੋੜ ਹੈ, ਜਿਸ ਨਾਲ ਕਾਰੀਗਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਸੰਸਕ੍ਰਿਤਿਕ ਪਛਾਣ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ (ਅੰਮ੍ਰਿਤਸਰ) ਦਾ ਠਠਿਆਰਾ ਬਜ਼ਾਰ ਪੰਜਾਬ ਦੀ ਇੱਕ ਇਤਿਹਾਸਕ ਅਤੇ ਵਿਰਾਸਤੀ ਥਾਂ ਹੈ, ਜੋ ਆਪਣੇ ਹੱਥੀਂ ਬਣੇ ਤਾਂਬੇ ਅਤੇ ਪਿੱਤਲ ਦੇ ਬਰਤਨਾਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਇਹ ਠਠਿਆਰਾ ਬਜ਼ਾਰ ਸੈਂਕੜੇ ਸਾਲਾਂ ਤੋਂ ਤਾਂਬੇ, ਪਿੱਤਲ ਅਤੇ ਕਾਂਸੇ ਦੇ ਰਵਾਇਤੀ ਬਰਤਨ ਬਣਾਉਣ ਦਾ ਕੇਂਦਰ ਰਿਹਾ ਹੈ ਅਤੇ ਇੱਥੋਂ ਦੇ ਕਾਰੀਗਰ ਹੱਥਾਂ ਨਾਲ ਬਰਤਨਾਂ `ਤੇ ਨੱਕਾਸ਼ੀ ਅਤੇ ਘੜਾਈ ਦਾ ਕੰਮ ਕਰਦੇ ਹਨ, ਜੋ ਕਿ ਇੱਕ ਦੁਰਲੱਭ ਕਲਾ ਹੈ।

ਰਾਜਪਾਲ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਿਕ ਠਠਿਆਰ ਮੰਡੀ ਨੂੰ ਇੱਕ `ਵਿਰਾਸਤੀ ਬਾਜ਼ਾਰ` ਵਜੋਂ ਉਭਾਰਨ ਅਤੇ ਇਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਠਠਿਆਰਾਂ (ਕਾਰੀਗਰਾਂ) ਦੀ ਕਲਾ ਨੂੰ ਸੰਭਾਲਣਾ, ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਇਸ ਨੂੰ ਇੱਕ ਸੈਲਾਨੀ ਆਕਰਸ਼ਣ ਵਜੋਂ ਵਿਕਸਤ ਕਰਨਾ ਹੈ ਤਾਂ ਜੋ ਇੱਥੋਂ ਦੀ ਰਵਾਇਤੀ ਦਸਤਕਾਰੀ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਰਾਸਤੀ ਕੇਂਦਰਾਂ ਨੂੰ ਸੰਭਾਲਣਾ ਅਤੇ ਕਾਰੀਗਰਾਂ ਨੂੰ ਪ੍ਰੋਤਸਾਹਨ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਅਨਮੋਲ ਧਰੋਹਰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚ ਸਕੇ।