Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051981
Total views : 168932

ਅੰਮ੍ਰਿਤਸਰ, 21 ਅਪ੍ਰੈਲ (ਡਾ. ਮਨਜੀਤ ਸਿੰਘ)-ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੇ ਵੋਟ ਸੰਬੰਧੀ ਸੁਧਾਰ ਕਾਰਜ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐੱਨ.ਈ.ਟੀ. ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਵੋਟਰ ਆਪਣੇ ਬੂਥ ਲੈਵਲ ਅਫਸਰ (ਬੀ.ਐੱਲ.ਓ.) ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਵੋਟਰ ਲਿਸਟ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਜਿਵੇਂ ਕਿ ਨਵੀਂ ਵੋਟ ਬਣਵਾਉਣ, ਸੋਧ, ਤਬਦੀਲੀ ਜਾਂ ਹੋਰ ਜਾਣਕਾਰੀ ਲਈ ਆਸਾਨੀ ਨਾਲ ਮਦਦ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਈ.ਸੀ.ਆਈ.ਐੱਨ.ਈ.ਟੀ. ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਕਰਨ ਆਪਣੇ ਮੋਬਾਈਲ ਫੋਨ ਵਿੱਚ ਗੂਗਲ ਪਲੇਅ ਸਟੋਰ ਜਾਂ ਐਪ ਸਟੋਰ ਤੋਂ ਈ.ਸੀ.ਆਈ.ਐੱਨ.ਈ.ਟੀ. ਐਪ ਡਾਊਨਲੋਡ ਕਰੋ। ਐਪ ਖੋਲ੍ਹ ਕੇ ਆਪਣੇ ਮੋਬਾਈਲ ਨੰਬਰ ਰਾਹੀਂ ਰਜਿਸਟਰ/ਲਾਗਇਨ ਕਰੋ। ਇਸ ਤੋਂ ਬਾਅਦ ਹੋਮ ਸਕ੍ਰੀਨ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਵਿਕਲਪ ਨੂੰ ਚੁਣੋ। ਆਪਣੀ ਲੋਕੇਸ਼ਨ ਜਾਂ ਵੋਟਰ ਡੀਟੇਲ ਭਰ ਕੇ ਸੰਬੰਧਿਤ ਬੀ.ਐੱਲ.ਓ ਦੀ ਜਾਣਕਾਰੀ ਪ੍ਰਾਪਤ ਕਰੋ। ਬੀ.ਐੱਲ.ਓ. ਤੁਹਾਡੇ ਵੱਲੋਂ ਚੁਣੇ ਗਏ ਸਮੇਂ `ਤੇ ਤੁਹਾਡੇ ਨਾਲ ਸੰਪਰਕ ਕਰੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਨਵੀਂ ਡਿਜੀਟਲ ਸੇਵਾ ਵੋਟਰਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਲੋਕਾਂ ਨੂੰ ਘਰ ਬੈਠੇ ਹੀ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।